ਸਰਕਾਰ ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਨੂੰ ਲੈ ਕੇ ਮਨਮੋਹਨ ਵਾਰਿਸ ਨੇ ਆਖੀਆਂ ਇਹ ਗੱਲਾਂ

01/15/2021 7:50:55 PM

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 51ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਅਤੇ ਸਰਕਾਰ ਵਿਚਾਲੇ 9ਵੇਂ ਦੌਰ ਦੀ ਬੈਠਕ ਹੋਵੇਗੀ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨਾਲ ਇਸ ਗੱਲਬਾਤ ਤੋਂ ਜ਼ਿਆਦਾ ਉਮੀਦ ਨਹੀਂ ਹੈ ਕਿਉਂਕਿ ਉਹ ਵਿਵਾਦਿਤ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਘੱਟ 'ਤੇ ਨਹੀਂ ਮੰਨਣਗੇ। ਉੱਥੇ ਹੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗਤੀਰੋਧ ਨੂੰ ਖ਼ਤਮ ਕਰਨ ਲਈ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ 19 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਅੱਜ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਇਸ ਮੁੱਦੇ 'ਤੇ ਇਹ ਅੰਤਿਮ ਬੈਠਕ ਹੋ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲਬਾਤ ਕਰਾਂਗੇ ਪਰ ਬੈਠਕ ਤੋਂ ਸਾਨੂੰ ਜ਼ਿਆਦਾ ਉਮੀਦ ਨਹੀਂ ਹੈ ਕਿਉਂਕਿ ਸਰਕਾਰ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦਾ ਹਵਾਲਾ ਦੇਵੇਗੀ।

 

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 51ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਅਤੇ ਸਰਕਾਰ ਵਿਚਾਲੇ 9ਵੇਂ...

Posted by Manmohan Waris on Thursday, January 14, 2021

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News