ਦਿੱਲੀ ਦੀਆਂ ਬਰੂਹਾਂ ''ਤੇ ਡਟੇ ਕਿਸਾਨਾਂ ਦੇ ਹੌਂਸਲੇ ਨੂੰ ਸਤਿੰਦਰ ਸਰਤਾਜ ਨੇ ਕੀਤਾ ਬਿਆਨ (ਵੀਡੀਓ)

Monday, Dec 28, 2020 - 09:38 AM (IST)

ਦਿੱਲੀ ਦੀਆਂ ਬਰੂਹਾਂ ''ਤੇ ਡਟੇ ਕਿਸਾਨਾਂ ਦੇ ਹੌਂਸਲੇ ਨੂੰ ਸਤਿੰਦਰ ਸਰਤਾਜ ਨੇ ਕੀਤਾ ਬਿਆਨ (ਵੀਡੀਓ)

ਨਵੀਂ ਦਿੱਲੀ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਹਾਲ ਹੀ 'ਚ ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਸਤਿੰਦਰ ਸਰਤਾਜ 'ਕਲਾਵਾਂ ਚੜ੍ਹਦੀਆਂ' ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਹਨ, ਜਿਸ 'ਚ ਉਹ ਪੰਜਾਬੀਆਂ ਦੀਆਂ ਬਹਾਦਰੀਆਂ ਅਤੇ ਅਣਖਾਂ ਨੂੰ ਬਿਆਨ ਕਰ ਰਹੇ ਹਨ। ਇਹ ਗੀਤ ਉਨ੍ਹਾਂ ਦੀ ਨਵੀਂ ਮਿਊਜ਼ਿਕ ਐਲਬਮ 'ਤਹਿਰੀਕ' 'ਚੋਂ ਹੈ। ਇਸ ਗੀਤ ਦੇ ਬੋਲ ਖ਼ੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਹਨ, ਜਿਸ ਨੂੰ ਸੰਗੀਤ ਬੀਟ ਮਨਿਸਟਰ ਨੇ ਦਿੱਤਾ ਹੈ। ਸਤਿੰਦਰ ਸਰਤਾਜ ਦੇ ਇਸ ਗੀਤ ਦਾ ਵੀਡੀਓ ਭਿੰਦਰ ਬੁਰਜ (Bhindder Burj0 ਨੇ ਡਾਇਰੈਕਟ ਕੀਤਾ ਹੈ। ਇਸ ਗੀਤ 'ਚ ਦਿੱਲੀ ਕਿਸਾਨੀ ਅੰਦੋਲਨ ਦੇ ਦ੍ਰਿਸ਼ ਵੀ ਦੇਖਣ ਨੂੰ ਮਿਲ ਰਹੇ ਹਨ। ਸਾਗਾ ਹਿੱਟਜ਼ ਦੇ ਬੈਨਰ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

ਦੱਸ ਦਈਏ ਕਿ ਇੰਨ੍ਹੀਂ ਦਿਨੀਂ ਸਾਰੇ ਪੰਜਾਬੀ ਆਪਣਾ ਪੂਰਾ ਸਮਰਥਨ ਕਿਸਾਨਾਂ ਨੂੰ ਦੇ ਰਹੇ ਹਨ। ਜਿਸਦੇ ਚੱਲਦੇ ਪੰਜਾਬੀਆਂ ਦੇ ਜਜ਼ਬੇ ਤੇ ਹੌਂਸਲੇ ਨੂੰ ਸਤਿੰਦਰ ਸਰਤਾਜ ਆਪਣੀ ਕਲਮ ਅਤੇ ਆਵਾਜ਼ ਰਾਹੀਂ ਬਿਆਨ ਕਰ ਰਹੇ ਹਨ। 'ਤਹਿਰੀਕ' ਐਲਬਮ 'ਚ ਟੋਟਲ 11 ਗੀਤ ਹੋਣਗੇ।

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।


author

sunita

Content Editor

Related News