ਮਸ਼ਹੂਰ ਪੰਜਾਬੀ ਗਾਇਕ ਬਣਨ ਜਾ ਰਿਹੈ ਪਿਤਾ, ਵਿਆਹ ਤੋਂ 3 ਸਾਲ ਮਗਰੋਂ ਗੂੰਜਣਗੀਆਂ ਕਿਲਕਾਰੀਆਂ

Monday, Feb 03, 2025 - 11:38 AM (IST)

ਮਸ਼ਹੂਰ ਪੰਜਾਬੀ ਗਾਇਕ ਬਣਨ ਜਾ ਰਿਹੈ ਪਿਤਾ, ਵਿਆਹ ਤੋਂ 3 ਸਾਲ ਮਗਰੋਂ ਗੂੰਜਣਗੀਆਂ ਕਿਲਕਾਰੀਆਂ

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਮਿਲਿੰਦ ਗਾਬਾ ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। ਮਕਬੂਲ ਪੰਜਾਬੀ ਗਾਇਕ ਅਤੇ 'ਬਿੱਗ ਬੌਸ ਓਟੀਟੀ' ਸੀਜ਼ਨ 1 ਦੇ ਮੁਕਾਬਲੇਬਾਜ਼ ਮਿਲਿੰਦ ਗਾਬਾ ਦੇ ਘਰ ਜਲਦੀ ਹੀ ਬੱਚੇ ਦੀਆਂ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਪ੍ਰਿਆ ਬੇਨੀਵਾਲ ਗਰਭਵਤੀ ਹੈ, ਜਿਸ ਬਾਰੇ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਇੱਕ ਖ਼ਾਸ ਤਰੀਕੇ ਨਾਲ ਦਿੱਤੀ ਹੈ।

ਇਹ ਵੀ ਪੜ੍ਹੋ- ਮਮਤਾ ਕੁਲਕਰਨੀ ਨੇ ਧੀਰੇਂਦਰ ਸ਼ਾਸਤਰੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ...

ਮਿਲਿੰਦ ਗਾਬਾ ਬਣਨ ਵਾਲੇ ਹਨ ਪਿਤਾ 
ਦੱਸ ਦੇਈਏ ਕਿ ਮਿਲਿੰਦ ਗਾਬਾ ਅਤੇ ਉਨ੍ਹਾਂ ਦੀ ਪਤਨੀ ਪ੍ਰਿਆ ਬੇਨੀਵਾਲ ਨੇ ਹਾਲ ਹੀ 'ਚ ਇੱਕ ਦਿਲ ਨੂੰ ਛੂਹ ਲੈਣ ਵਾਲੇ ਵੀਡੀਓ ਨਾਲ ਆਪਣੀ ਗਰਭ ਅਵਸਥਾ ਦਾ ਐਲਾਨ ਕੀਤਾ ਹੈ। ਇਹ ਜੋੜਾ ਵਿਆਹ ਦੇ 3 ਸਾਲ ਬਾਅਦ ਮਾਤਾ-ਪਿਤਾ ਬਣਨ ਜਾ ਰਿਹਾ ਹੈ। ਜੋੜੇ ਦੁਆਰਾ ਸਾਂਝੀ ਕੀਤੀ ਗਈ ਵੀਡੀਓ 'ਚ ਉਹ ਇੱਕ ਕਾਰ 'ਚ ਬੈਠੇ ਦਿਖਾਈ ਦੇ ਰਹੇ ਹਨ ਅਤੇ ਫਿਰ ਪਿਛਲੀ ਸੀਟ ਵੱਲ ਵੇਖਣ ਲਈ ਮੁੜਦੇ ਹਨ। ਇਸ ਤੋਂ ਬਾਅਦ ਮਿਲਿੰਦ ਗਾਬਾ ਬੱਚੇ ਦੀ ਕਾਰ ਸੀਟ ਨੂੰ ਐਡਜਸਟ ਕਰਦਾ ਹੈ, ਜੋ ਦਰਸਾਉਂਦਾ ਹੈ ਕਿ ਉਹ ਮਾਪੇ ਬਣਨ ਜਾ ਰਹੇ ਹਨ।

ਇਹ ਵੀ ਪੜ੍ਹੋ- ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਹੋਈ ਮੌਤ

ਵਿਆਹ ਦੇ 3 ਸਾਲ ਬਾਅਦ ਬਣਨਗੇ ਮਾਤਾ-ਪਿਤਾ 
ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਨੇ ਇਸ ਖਾਸ ਵੀਡੀਓ ਰਾਹੀਂ ਆਪਣੇ ਬੱਚੇ ਦੇ ਆਉਣ ਦਾ ਐਲਾਨ ਕੀਤਾ ਹੈ। ਇਸ ਜੋੜੇ ਦਾ ਵਿਆਹ 16 ਅਪ੍ਰੈਲ 2022 ਨੂੰ ਹੋਇਆ ਸੀ। ਇਹ ਜੋੜਾ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਰੋਮਾਂਟਿਕ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦਾ ਰਹਿੰਦਾ ਹੈ। ਪ੍ਰਸ਼ੰਸਕ ਵੀਡੀਓ 'ਤੇ ਟਿੱਪਣੀਆਂ ਕਰ ਰਹੇ ਹਨ ਅਤੇ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਨੂੰ ਜਲਦੀ ਹੀ ਮਾਪੇ ਬਣਨ ਲਈ ਵਧਾਈਆਂ ਦੇ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

sunita

Content Editor

Related News