ਮਸ਼ਹੂਰ ਬਾਲੀਵੁੱਡ ਗਾਇਕ ਦੇ ਪਿਤਾ ਨੇ ਫੜਿਆ ਕਾਂਗਰਸ ਦਾ ਪੱਲਾ
Monday, Oct 19, 2026 - 02:50 PM (IST)
ਨਵੀਂ ਦਿੱਲੀ (ਏਜੰਸੀ)- ਉੱਤਰਾਖੰਡ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਰਾਮਸ਼ਰਨ ਨੌਟਿਆਲ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਨੌਟਿਆਲ ਨੇ ਕਾਂਗਰਸ ਦੀ ਉਤਰਾਖੰਡ ਇੰਚਾਰਜ ਕੁਮਾਰੀ ਸ਼ੈਲਜਾ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਗਣੇਸ਼ ਗੋਡਿਆਲ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਰਾਮਸ਼ਰਨ ਨੌਟਿਆਲ ਮਸ਼ਹੂਰ ਬਾਲੀਵੁੱਡ ਗਾਇਕ ਜੁਬਿਨ ਨੌਟਿਆਲ ਦੇ ਪਿਤਾ ਹਨ। ਨੌਟਿਆਲ ਪਹਿਲਾਂ ਵੀ ਕਾਂਗਰਸ ਪਾਰਟੀ ਵਿੱਚ ਸੇਵਾ ਨਿਭਾ ਚੁੱਕੇ ਹਨ। ਉਹ ਲਗਭਗ 12 ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਐਕਸ਼ਨ ! ਰਾਜਸਥਾਨ ਤੋਂ ਫੜੇ ਗਏ 3 ਮੁਲਜ਼ਮ

ਨੌਟਿਆਲ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦੇ ਹੋਏ, ਸ਼ੈਲਜਾ ਨੇ ਕਿਹਾ ਕਿ ਪਾਰਟੀ ਦਾ ਇੱਕ ਪੁਰਾਣਾ ਸਾਥੀ ਘਰ ਵਾਪਸ ਆ ਗਿਆ ਹੈ। ਮੈਂ ਉਨ੍ਹਾਂ ਦਾ ਸਵਾਗਤ ਕਰਦੀ ਹਾਂ। ਗੋਡਿਆਲ ਨੇ ਵੀ ਨੌਟਿਆਲ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੇ ਆਉਣ ਨਾਲ ਉਤਰਾਖੰਡ ਵਿੱਚ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ ਦੀ ਕਾਰ 'ਤੇ ਹੋਈ ਫਾਇਰਿੰਗ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਤਾੜ-ਤਾੜ ਚੱਲੀਆਂ ਗੋਲੀਆਂ

ਉਨ੍ਹਾਂ ਕਿਹਾ, "ਅੱਜ, ਰਾਮਸ਼ਰਨ ਨੌਟਿਆਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ 'ਤੇ, ਮੈਂ ਉਨ੍ਹਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਾ ਹਾਂ। ਸਾਨੂੰ ਉਮੀਦ ਹੈ ਕਿ ਨੌਟਿਆਲ ਦੀ ਮੌਜੂਦਗੀ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰੇਗੀ।" ਨੌਟਿਆਲ ਨੇ 2022 ਵਿੱਚ ਉੱਤਰਾਖੰਡ ਦੇ ਚੱਕਰਾਟਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣਾਂ ਲੜੀਆਂ ਸਨ, ਪਰ ਉਹ ਹਾਰ ਗਏ ਸਨ। ਉਹ ਦੇਹਰਾਦੂਨ ਦੇ ਜ਼ਿਲ੍ਹਾ ਪੰਚਾਇਤ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਇਹ ਵੀ ਪੜ੍ਹੋ: "ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
