ਭਾਰਤ ਨੂੰ ਛੱਡ ਕੇ ਦੁਨੀਆ ਭਰ ''ਚ ਇਸ ਦਿਨ ਰਿਲੀਜ਼ ਹੋਵੇਗੀ ਫਵਾਦ ਖਾਨ ਤੇ ਵਾਣੀ ਕਪੂਰ ਦੀ ਫਿਲਮ ''ਅਬੀਰ ਗੁਲਾਲ''

Monday, Aug 11, 2025 - 05:26 PM (IST)

ਭਾਰਤ ਨੂੰ ਛੱਡ ਕੇ ਦੁਨੀਆ ਭਰ ''ਚ ਇਸ ਦਿਨ ਰਿਲੀਜ਼ ਹੋਵੇਗੀ ਫਵਾਦ ਖਾਨ ਤੇ ਵਾਣੀ ਕਪੂਰ ਦੀ ਫਿਲਮ ''ਅਬੀਰ ਗੁਲਾਲ''

ਮੁੰਬਈ (ਏਜੰਸੀ)-  ਪਾਕਿਸਤਾਨੀ ਅਦਾਕਾਰ ਫਵਾਦ ਖਾਨ ਅਤੇ ਵਾਣੀ ਕਪੂਰ ਸਟਾਰਰ ਫਿਲਮ 'ਅਬੀਰ ਗੁਲਾਲ', ਜੋ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ, ਹੁਣ 29 ਅਗਸਤ ਨੂੰ ਭਾਰਤ ਨੂੰ ਛੱਡ ਕੇ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ ਨਾਲ ਜੁੜੇ ਇਕ ਸੂਤਰ ਨੇ ਕਿਹਾ, 'ਅਬੀਰ ਗੁਲਾਲ, ਅਮਰੀਕਾ, ਬ੍ਰਿਟੇਨ, ਕੈਨੇਡਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਸਣੇ 75 ਤੋਂ ਵੱਧ ਦੇਸ਼ਾਂ ਦੇ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ।' 

ਇਹ ਵੀ ਪੜ੍ਹੋ: ਵੱਡੀ ਖਬਰ: ਕੈਫ਼ੇ 'ਤੇ ਹਮਲੇ ਮਗਰੋਂ ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਸਕਿਓਰਿਟੀ

ਆਰਤੀ ਐੱਸ ਬਾਗੜੀ ਦੁਆਰਾ ਨਿਰਦੇਸ਼ਤ ਇਹ ਫਿਲਮ ਭਾਰਤ ਵਿਚ 9 ਮਈ ਨੂੰ ਰਿਲੀਜ਼ ਹੋਣ ਵਾਲੀ ਸੀ ਪਰ 22 ਅਪ੍ਰੈਲ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਸ ਨੂੰ ਲੈ ਕੇ ਵੱਡਾ ਵਿਵਾਦ ਸ਼ੁਰੂ ਹੋ ਗਿਆ ਸੀ। ਇਸ ਹਮਲੇ ਵਿਚ 26 ਲੋਕਾਂ ਦੀ ਮੌਤ ਹੋ ਗਈ ਸੀ। 'ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ' (AICWA) ਅਤੇ ਫੈਡਰੇਸ਼ਨ ਆਫ ਫੇਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਸਣੇ ਕਈ ਵਪਾਰਕ ਸੰਗਠਨਾਂ ਨੇ ਭਾਰਤੀ ਫਿਲਮ ਉਦਯੋਗ ਵਿਚ ਪਾਕਿਸਤਾਨੀ ਕਲਾਕਾਰਾਂ 'ਤੇ ਪੰਦਾਬੀ ਲਗਾਉਣ ਦੀ ਆਪਣੀ ਮੰਗ ਦੁਹਰਾਈ ਸੀ। ਇਸ ਵਿਵਾਦ ਤੋਂ ਬਾਅਦ ਫਿਲਮ ਦੀ ਰਿਲੀਜ਼ ਰੱਦ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਬਲਾਤਕਾਰ ਮਾਮਲੇ 'ਚ ਫਸਿਆ ਮਸ਼ਹੂਰ ਰੈਪਰ; ਪੁਲਸ ਨੇ lookout notice ਕੀਤਾ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News