ਬਾਕਸ ਆਫਿਸ ’ਤੇ ਚੰਗੀ ਕਮਾਈ ਕਰ ਰਹੀ ਰਿਤਿਕ-ਦੀਪਿਕਾ ਦੀ ਫ਼ਿਲਮ ‘ਫਾਈਟਰ’, ਜਾਣੋ ਕਲੈਕਸ਼ਨ

Monday, Jan 29, 2024 - 04:21 PM (IST)

ਬਾਕਸ ਆਫਿਸ ’ਤੇ ਚੰਗੀ ਕਮਾਈ ਕਰ ਰਹੀ ਰਿਤਿਕ-ਦੀਪਿਕਾ ਦੀ ਫ਼ਿਲਮ ‘ਫਾਈਟਰ’, ਜਾਣੋ ਕਲੈਕਸ਼ਨ

ਐਂਟਰਟੇਨਮੈਂਟ ਡੈਸਕ– ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਯਾਨੀ 25 ਜਨਵਰੀ ਨੂੰ ਰਿਲੀਜ਼ ਹੋਈ ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਦੀ ਫ਼ਿਲਮ ‘ਫਾਈਟਰ’ ਬਾਕਸ ਆਫਿਸ ’ਤੇ ਚੰਗੀ ਕਮਾਈ ਕਰ ਰਹੀ ਹੈ। ਭਾਵੇਂ ਇਸ ਫ਼ਿਲਮ ਨੇ ਪਹਿਲੇ ਦਿਨ ਕਮਾਈ ਦਾ ਕੋਈ ਵੱਡਾ ਅੰਕੜਾ ਦਰਜ ਨਹੀਂ ਕੀਤਾ ਪਰ ਫ਼ਿਲਮ ਸਮੀਖਿਅਕਾਂ ਵਲੋਂ ਮਿਲੇ ਸਕਾਰਾਤਮਕ ਹੁੰਗਾਰੇ ਤੋਂ ਬਾਅਦ ਦਰਸ਼ਕ ਇਸ ਫ਼ਿਲਮ ਨੂੰ ਦੇਖਣ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਮਰਹੂਮ ਮੂਸੇਵਾਲਾ ਦੇ ਦੋਸਤ ਭਾਨੇ ਸਿੱਧੂ ਦਾ ਪਟਿਆਲਾ ਪੁਲਸ ਨੇ ਕਰਵਾਇਆ ਮੈਡੀਕਲ, ਜਾਣੋ ਕੀ ਹੈ ਮਾਮਲਾ

ਫ਼ਿਲਮ ਨੇ ਪਹਿਲੇ ਦਿਨ ਜਿਥੇ 24.60 ਕਰੋੜ ਰੁਪਏ ਦੀ ਕਮਾਈ ਕੀਤੀ, ਉਥੇ ਦੂਜੇ ਦਿਨ ਫ਼ਿਲਮ ਦੀ ਕਮਾਈ ’ਚ ਭਾਰੀ ਵਾਧਾ ਦੇਖਣ ਨੂੰ ਮਿਲਿਆ। ਦੂਜੇ ਦਿਨ ਫ਼ਿਲਮ ਨੇ 41.20 ਕਰੋੜ ਰੁਪਏ ਕਮਾਏ, ਜਦਕਿ ਤੀਜੇ ਦਿਨ ਫ਼ਿਲਮ ਨੇ 27.60 ਤੇ ਚੌਥੇ ਦਿਨ 30.20 ਕਰੋੜ ਰੁਪਏ ਦੀ ਕਮਾਈ ਕੀਤੀ।

ਇਸ ਦੇ ਨਾਲ ਹੀ ਫ਼ਿਲਮ ਦੀ ਕਮਾਈ ਦਾ ਕੁਲ ਅੰਕੜਾ 123.60 ਕਰੋੜ ਰੁਪਏ ਹੋ ਗਿਆ ਹੈ। ਦੱਸ ਦੇਈਏ ਕਿ ‘ਫਾਈਟਰ’ ਫ਼ਿਲਮ ਦਾ ਬਜਟ 250 ਕਰੋੜ ਰੁਪਏ ਹੈ। ਹਾਲਾਂਕਿ ਬਾਕਸ ਆਫਿਸ ’ਤੇ ਬਜਟ ਨੂੰ ਇਕ ਹਫ਼ਤੇ ਅੰਦਰ ਪੂਰਾ ਕਰਨਾ ਮੁਸ਼ਕਿਲ ਲੱਗ ਰਿਹਾ ਹੈ।

PunjabKesari

ਆਉਣ ਵਾਲੇ ਦਿਨਾਂ ’ਚ ਕੋਈ ਵੱਡੀ ਫ਼ਿਲਮ ਰਿਲੀਜ਼ ਨਹੀਂ ਹੋ ਰਹੀ ਹੈ, ਜਿਸ ਦੇ ਚਲਦਿਆਂ ਫ਼ਿਲਮ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਸਕਦਾ ਹੈ। ਫ਼ਿਲਮ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ’ਚ ਰਿਤਿਕ ਰੌਸ਼ਨ, ਦੀਪਿਕਾ ਪਾਦੁਕੋਣ, ਅਨਿਲ ਕਪੂਰ ਤੇ ਕਰਨ ਸਿੰਘ ਗਰੋਵਰ ਵਰਗੇ ਸਿਤਾਰੇ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News