ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਦਾਕਾਰ ਰਜ਼ਾ ਮੁਰਾਦ
Thursday, Feb 20, 2025 - 04:48 PM (IST)

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਰੋਜ਼ਾਨਾ ਹੀ ਮੱਥਾ ਟੇਕਣ ਆਉਂਦੀਆਂ ਹਨ, ਉੱਥੇ ਹੀ ਕਈ ਫਿਲਮੀ ਸਿਤਾਰੇ ਵੀ ਦਰਬਾਰ ਸਾਹਿਬ 'ਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੇ ਹਨ।ਦੱਸ ਦਈਏ ਕਿ ਅੱਜ ਫਿਲਮੀ ਅਦਾਕਾਰ ਰਜ਼ਾ ਮੁਰਾਦ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮੀ ਅਦਾਕਾਰ ਰਜ਼ਾ ਮੁਰਾਦ ਨੇ ਕਿਹਾ ਕਿ ਦੁਨੀਆ ਦੇ 'ਚ ਕਿਤੇ ਵੀ ਆਫ਼ਤ ਆਉਂਦੀ ਹੈ ਤਾਂ ਸਿੱਖ ਕੌਮ ਹਮੇਸ਼ਾ ਉਸ ਆਫ਼ਤ ਦਾ ਮੁਕਾਬਲਾ ਕਰਦੀ ਹੈ ਅਤੇ ਗਰੀਬਾਂ ਦੀ ਮਦਦ ਕਰਦੀ ਹੈ।
ਚਾਹੇ ਲੰਗਰ ਲਗਾ ਕੇ ਹੋਵੇ ਚਾਹੇ ਕਿਸੇ ਨੂੰ ਆਫਤ ਚੋਂ ਲੈ ਕੇ ਬਾਹਰ ਆਉਣਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਈ ਪੰਜਾਬੀ ਫਿਲਮਾਂ 'ਚ ਵੀ ਉਹ ਕੰਮ ਕਰ ਚੁੱਕੇ ਹਨ ਅਤੇ ਪੀਟੀਸੀ ਐਵਾਰਡ ਫੰਕਸ਼ਨ ਦੇ ਵਿੱਚ ਵੀ ਉਨ੍ਹਾਂ ਨੂੰ ਪਹਿਲਾਂ ਪੁਰਸਕਾਰ ਹਾਸਲ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8