ਜੇਲ੍ਹ ''ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ ''ਚ ਮਿਲੀ ਜ਼ਮਾਨਤ ਪਰ ਹਰ ਸੋਮਵਾਰ...
Friday, Apr 10, 2026 - 03:00 PM (IST)
ਕੋਚੀ (ਏਜੰਸੀ) : ਫਿਲਮ ਨਿਰਦੇਸ਼ਕ ਰੰਜੀਤ, ਜੋ ਕਿ ਜਿਨਸੀ ਸ਼ੋਸ਼ਣ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਕੋਚੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਨਿਆਇਕ ਮੈਜਿਸਟ੍ਰੇਟ ਐਲ. ਉਸ਼ਾ ਨੇ ਕਈ ਸਖ਼ਤ ਸ਼ਰਤਾਂ ਤਹਿਤ ਇਹ ਜ਼ਮਾਨਤ ਮਨਜ਼ੂਰ ਕੀਤੀ ਹੈ।
ਇਹ ਵੀ ਪੜ੍ਹੋ: ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ ਨੇਤਾ ਦੀ ਨੂੰਹ
ਅਦਾਲਤ ਨੇ ਰੱਖੀਆਂ ਇਹ ਸ਼ਰਤਾਂ
ਅਦਾਲਤ ਨੇ ਮਲਿਆਲਮ ਫਿਲਮ ਨਿਰਦੇਸ਼ਕ ਰੰਜੀਤ ਨੂੰ ਰਾਹਤ ਤਾਂ ਦਿੱਤੀ ਹੈ, ਪਰ ਨਾਲ ਹੀ ਉਨ੍ਹਾਂ ਦੀ ਆਜ਼ਾਦੀ 'ਤੇ ਕਈ ਪਾਬੰਦੀਆਂ ਵੀ ਲਗਾ ਦਿੱਤੀਆਂ ਹਨ। ਰੰਜੀਤ ਨੂੰ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾ ਕਰਵਾਉਣ, ਬਿਨਾਂ ਇਜਾਜ਼ਤ ਐਰਨਾਕੁਲਮ ਜ਼ਿਲ੍ਹੇ ਤੋਂ ਬਾਹਰ ਨਾ ਜਾਣ ਅਤੇ ਫੋਰਟ ਕੋਚੀ ਦੀ ਉਸ ਥਾਂ 'ਤੇ ਜਾਣ ਤੋਂ ਰੋਕਿਆ ਗਿਆ ਹੈ, ਜਿੱਥੇ ਫਿਲਮ ਦੀ ਸ਼ੂਟਿੰਗ ਹੋਈ ਸੀ। ਉਨ੍ਹਾਂ ਨੂੰ 1 ਲੱਖ ਰੁਪਏ ਦਾ ਮੁਚਲਕਾ ਅਤੇ ਇੰਨੀ ਹੀ ਰਕਮ ਦੀਆਂ 2 ਜ਼ਮਾਨਤਾਂ ਵੀ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਰੰਜੀਤ ਨੂੰ ਅਗਲੇ ਤਿੰਨ ਮਹੀਨਿਆਂ ਤੱਕ ਜਾਂ ਚਾਰਜਸ਼ੀਟ ਦਾਖਲ ਹੋਣ ਤੱਕ, ਉਨ੍ਹਾਂ ਨੂੰ ਹਰ ਸੋਮਵਾਰ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਦਾ ਵੀ ਹੁਕਮ ਦਿੱਤਾ।
ਇਹ ਵੀ ਪੜ੍ਹੋ: ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ ਕੀਤੀ ਪਹਿਲੀ ਝਲਕ

ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਇੱਕ ਅਦਾਕਾਰਾ ਨੇ ਨਿਰਦੇਸ਼ਕ ਵਿਰੁੱਧ ਪੁਲਸ ਸ਼ਿਕਾਇਤ ਦਰਜ ਕਰਵਾਈ ਸੀ। ਅਦਾਕਾਰਾ ਦਾ ਇਲਜ਼ਾਮ ਸੀ ਕਿ ਫੋਰਟ ਕੋਚੀ ਵਿੱਚ ਫਿਲਮ ਦੀ ਸ਼ੂਟਿੰਗ ਦੌਰਾਨ ਰੰਜੀਤ ਨੇ ਇੱਕ ਵੈਨ ਦੇ ਅੰਦਰ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ 31 ਮਾਰਚ ਨੂੰ ਰੰਜੀਤ ਨੂੰ ਥੋਡੁਪੁਝਾ ਤੋਂ ਗ੍ਰਿਫਤਾਰ ਕੀਤਾ ਸੀ।
ਅਦਾਲਤ ਵਿੱਚ ਬਹਿਸ
ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਇਹ ਕਹਿ ਕੇ ਵਿਰੋਧ ਕੀਤਾ ਕਿ ਰੰਜੀਤ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਦੂਜੇ ਪਾਸੇ, ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਰੰਜੀਤ ਨੇ ਪਹਿਲਾਂ ਵੀ ਪੁੱਛਗਿੱਛ ਵਿੱਚ ਸਹਿਯੋਗ ਕੀਤਾ ਸੀ ਅਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਅਦਾਲਤ ਨੇ ਜਾਂਚ ਦੀ ਮੌਜੂਦਾ ਸਥਿਤੀ ਅਤੇ ਸਿਹਤ ਦੇ ਹਵਾਲੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਮਾਨਤ ਦੇ ਦਿੱਤੀ। ਐਰਨਾਕੁਲਮ ਸਬ-ਜੇਲ੍ਹ ਵਿੱਚ ਬੰਦ ਰੰਜੀਤ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
