ਅੰਮ੍ਰਿਤਸਰ ''ਚ ਫ਼ਿਲਮ ਦੀ ਸ਼ੂਟਿੰਗ ਸ਼ੁਰੂ, ਰਣਵੀਰ-ਸੰਜੇ ਦੱਤੇ ਸਣੇ ਇਹ ਸਿਤਾਰੇ ਆਉਣਗੇ ਪੰਜਾਬ

Tuesday, Dec 17, 2024 - 05:17 PM (IST)

ਅੰਮ੍ਰਿਤਸਰ ''ਚ ਫ਼ਿਲਮ ਦੀ ਸ਼ੂਟਿੰਗ ਸ਼ੁਰੂ, ਰਣਵੀਰ-ਸੰਜੇ ਦੱਤੇ ਸਣੇ ਇਹ ਸਿਤਾਰੇ ਆਉਣਗੇ ਪੰਜਾਬ

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਸਟਾਰ ਰਣਵੀਰ ਸਿੰਘ ਇੰਨੀਂ ਦਿਨੀਂ ਅਪਣੀ ਆਉਣ ਵਾਲੀ ਫ਼ਿਲਮ 'ਧੁਰੰਧਰ' ਨੂੰ ਲੈ ਕੇ ਕਾਫ਼ੀ ਚਰਚਾ ਵਿਚ ਹਨ। ਇਨ੍ਹਾਂ ਦੀ ਇਸ ਬਹੁ-ਚਰਚਿਤ ਫ਼ਿਲਮ ਦੀ ਸ਼ੂਟਿੰਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਨਿਰਦੇਸ਼ਨ ਅਦਿਤਿਆ ਧਰ ਕਰ ਰਹੇ ਹਨ। 'ਜੀਓ ਸਟੂਡਿਓਜ਼' ਅਤੇ 'ਬੀ 62 ਸਟੂਡੀਓਜ਼' ਵੱਲੋਂ ਪੇਸ਼ ਕੀਤੀ ਜਾਣ ਵਾਲੀ ਇਸ ਫ਼ਿਲਮ ਨੂੰ ਨਿਰਦੇਸ਼ਕ ਅਦਿਤਿਆ ਧਰ ਵੱਲੋਂ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਹੇਠ ਫਿਲਮਬੱਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਲਾਈਵ ਕੰਸਰਟ 'ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- 'ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ'

ਗੁਰੂ ਕੀ ਨਗਰੀ ਦੇ ਵੱਖ-ਵੱਖ ਹਿੱਸਿਆਂ ਵਿਚ ਤੇਜ਼ੀ ਨਾਲ ਫਿਲਮਾਈ ਜਾ ਰਹੀ ਉਕਤ ਐਕਸ਼ਨ ਥ੍ਰਿਲਰ ਫ਼ਿਲਮ 'ਚ ਇੱਕ ਬਿਲਕੁਲ ਅਲਹਦਾ ਰੋਲ ਅਤੇ ਲੁੱਕ ਵਿਚ ਨਜ਼ਰ ਆਉਣਗੇ ਰਣਵੀਰ ਸਿੰਘ, ਜੋ ਪਾਕਿਸਤਾਨ 'ਚ ਤਾਇਨਾਤ ਇੱਕ ਖੁਫ਼ੀਆ ਅਧਿਕਾਰੀ ਦੀ ਭੂਮਿਕਾ ਅਦਾ ਕਰ ਰਹੇ ਹਨ।

ਇਹ ਵੀ ਪੜ੍ਹੋ -  ਸਟੇਜ 'ਤੇ ਭੜਕੇ ਦਿਲਜੀਤ ਦੋਸਾਂਝ, ਕਿਹਾ- ਮੈਂ ਹੁਣ ਇੰਡੀਆ ਸ਼ੋਅ ਨਹੀਂ ਕਰਨਾ

ਰਣਵੀਰ  ਤੋਂ ਇਲਾਵਾ ਇਸ ਮਲਟੀ-ਸਟਾਰਰ ਫ਼ਿਲਮ ਦੀ ਕਾਸਟ 'ਚ ਸੰਜੇ ਦੱਤ, ਆਰ ਮਾਧਵਨ, ਅਕਸ਼ੈ ਖੰਨਾ ਅਤੇ ਅਰਜੁਨ ਰਾਮਪਾਲ ਵੀ ਸ਼ਾਮਲ ਹਨ। ਨਿਰਮਾਤਾ ਅਦਿਤਿਆ ਧਰ ਅਤੇ ਜੋਤੀ ਦੇਸ਼ਪਾਂਡੇ ਵੱਲੋਂ ਬਿੱਗ ਸੈੱਟਅੱਪ ਅਧੀਨ ਬਣਾਈ ਜਾ ਰਹੀ ਉਕਤ ਫ਼ਿਲਮ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਰੰਭਿਆ ਗਿਆ ਇਹ ਪਹਿਲਾਂ ਸ਼ੈਡਿਊਲ ਹੈ, ਜਿਸ ਲਈ ਅਦਾਕਾਰ ਰਣਵੀਰ ਸਿੰਘ ਸਮੇਤ ਇਸ ਫਿਲਮ ਨਾਲ ਜੁੜੇ ਕਈ ਹੋਰ ਦਿੱਗਜ ਐਕਟਰ ਇੱਥੇ ਪਹੁੰਚ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News