ਪੰਜਾਬੀ ਅਦਾਕਾਰ-ਨਿਰਦੇਸ਼ਕ ਗੁਰਿੰਦਰ ਡਿੰਪੀ ਦੇ ਦਿਹਾਂਤ ’ਤੇ ਫ਼ਿਲਮੀ ਸਿਤਾਰਿਆਂ ਨੇ ਪ੍ਰਗਟਾਇਆ ਦੁੱਖ, ਕਿਹਾ- ਅਲਵਿਦਾ

Monday, Nov 07, 2022 - 04:24 PM (IST)

ਪੰਜਾਬੀ ਅਦਾਕਾਰ-ਨਿਰਦੇਸ਼ਕ ਗੁਰਿੰਦਰ ਡਿੰਪੀ ਦੇ ਦਿਹਾਂਤ ’ਤੇ ਫ਼ਿਲਮੀ ਸਿਤਾਰਿਆਂ ਨੇ ਪ੍ਰਗਟਾਇਆ ਦੁੱਖ, ਕਿਹਾ- ਅਲਵਿਦਾ

ਬਾਲੀਵੁੱਡ ਡੈਸਕ- ਪੰਜਾਬੀ ਫ਼ਿਲਮਾਂ ਦੇ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ ਹੋ ਗਿਆ ਹੈ। ਉੁਨ੍ਹਾਂ ਨੇ 47 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਿੰਦਰ ਦੇ ਦਿਹਾਂਤ ਕਾਰਨ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਵੱਲੋਂ ਪੋਸਟ ਸਾਂਝੀ ਕਰਕੇ ਦੁੱਖ ਪ੍ਰਗਟਾਇਆ ਗਿਆ ਹੈ।

PunjabKesari

ਹਾਲ ਹੀ ’ਚ ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਨੇ ਗੁਰਿੰਦਰ ਡਿੰਪੀ ਦੀ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਭਾਵੁਕ ਨੋਟ ਲਿਖਿਆ ਕਿ ‘ਬੜੇ ਹੀ ਦੁਖੀ ਹਿਰਦੇ ਨਾਲ ਇਹ ਪੋਸਟ ਸਾਂਝੀ ਕਰ ਰਿਹਾ ਹਾਂ ਕਿ ਮੇਰਾ ਵੀਰ ਗੁਰਿੰਦਰ ਡਿੰਪੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ।ਤੇਰੇ ਨਾਲ ਬਿਤਾਏ ਹੋਏ ਸਮੇਂ ਦੀਆਂ ਖੱਟੀਆਂ ਮਿੱਠੀਆਂ ਯਾਦਾਂ, ਤੈਨੂੰ ਸਾਡੇ ਦਿਲਾਂ ’ਚ ਹਮੇਸ਼ਾਂ ਜਿਉਂਦਾ ਰੱਖਣਗੀਆਂ ਪਰ ਵੀਰ ਇਹ ਸਮਾਂ ਅਲਵਿਦਾ ਕਹਿਣ ਦਾ ਨਹੀਂ ਸੀ। ਬਹੁਤ ਜਲਦੀ ਕਰ ਗਿਆ ਤੂੰ। ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਅਲਵਿਦਾ ਦੋਸਤਾ ਅਲਵਿਦਾ।’

PunjabKesari

ਇਹ ਵੀ ਪੜ੍ਹੋ- ਪੰਜਾਬੀ ਗਾਇਕ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ, ਸਾਂਝੀ ਕੀਤੀ ਆਉਣ ਵਾਲੇ 8 ਗੀਤਾਂ ਦੀ ਸੂਚੀ

ਇਸ ਦੇ ਨਾਲਅਦਾਕਾਰ ਅਤੇ ਲੇਖਕ ਰਾਣਾ ਰਣਬੀਰ ਨੇ ਇੰਸਟਾਗ੍ਰਾਮ ਹੈਂਡਲ ’ਤੇ ਸਟੋਰੀ ਸਾਂਝੀ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਦੁੱਖ ਪ੍ਰਗਟਾਵਾਂ ਕੀਤਾ ਹੈ। ਦੱਸ ਦੇਈਏ ਗੁਰਿੰਦਰ ਡਿੰਪੀ ਵੱਲੋਂ ਕਈ ਪੰਜਾਬੀ ਫ਼ਿਲਮਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਮੌਤ ਨੇ ਪਰਿਵਾਰ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਡੂੰਘਾ ਸਦਮਾ ਦਿੱਤਾ ਹੈ।

PunjabKesari

ਇਨ੍ਹਾਂ ਤੋਂ ਇਲਾਵਾ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਪੋਸਟ ਸਾਂਝੀ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਲਿਖਿਆ ਕਿ ‘ਬੜੇ ਹੀ ਦੁਖੀ ਹਿਰਦੇ ਨਾਲ ਇਹ ਪੋਸਟ ਸਾਂਝੀ ਕਰ ਰਿਹਾ ਹਾਂ ਕਿ ਗੁਰਿੰਦਰ ਡਿੰਪੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ।ਅਲਵਿਦਾ ਅਲਵਿਦਾ।’

PunjabKesari

 


author

Shivani Bassan

Content Editor

Related News