'ਦਿ ਕੇਰਲ ਸਟੋਰੀ 2' ਦੇ ਇਮੋਸ਼ਨਲ ਟਰੈਕ ਨੇ ਮਚਾਈ ਹਲਚਲ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
Monday, Feb 09, 2026 - 02:02 PM (IST)
ਮੁੰਬਈ (ਏਜੰਸੀ) : ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾ ਵਿਪੁਲ ਅੰਮ੍ਰਿਤਲਾਲ ਸ਼ਾਹ ਦੀ ਬਹੁ-ਚਰਚਿਤ ਫਿਲਮ 'ਦਿ ਕੇਰਲ ਸਟੋਰੀ 2' ਨੂੰ ਲੈ ਕੇ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਫਿਲਮ ਦਾ ਇਮੋਸ਼ਨਲ ਟਰੈਕ 'ਓ ਮਾਈ ਰੀ' ਰਿਲੀਜ਼ ਕਰ ਦਿੱਤਾ ਗਿਆ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ ਬੈਠੀ ਦਿਲ
ਸ਼੍ਰੇਆ ਘੋਸ਼ਾਲ ਦੀ ਆਵਾਜ਼ ਨੇ ਜਿੱਤਿਆ ਦਿਲ
ਇਸ ਗੀਤ ਨੂੰ ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ, ਜੋ ਸਿੱਧਾ ਦਿਲ ਨੂੰ ਛੂਹ ਲੈਂਦਾ ਹੈ। ਗੀਤ ਦਾ ਸੰਗੀਤ ਮੰਨਨ ਸ਼ਾਹ ਨੇ ਤਿਆਰ ਕੀਤਾ ਹੈ, ਜਦਕਿ ਇਸ ਦੇ ਰੂਹ ਨੂੰ ਝੰਜੋੜ ਦੇਣ ਵਾਲੇ ਬੋਲ ਮਨੋਜ ਮੁੰਤਸ਼ਿਰ ਵੱਲੋਂ ਲਿਖੇ ਗਏ ਹਨ।
ਇਹ ਵੀ ਪੜ੍ਹੋ : ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ ਕਿਹਾ ਅਲਵਿਦਾ
ਕੀ ਹੈ ਫਿਲਮ ਦੀ ਕਹਾਣੀ?
ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਕਾਮਾਖਿਆ ਨਾਰਾਇਣ ਸਿੰਘ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ ਤਿੰਨ ਹਿੰਦੂ ਕੁੜੀਆਂ ਦੀ ਪ੍ਰੇਸ਼ਾਨ ਕਰਨ ਵਾਲੀ ਦਾਸਤਾਨ ਬਿਆਨ ਕਰਦੀ ਹੈ, ਜਿਨ੍ਹਾਂ ਦੇ ਕਿਰਦਾਰ ਉਲਕਾ ਗੁਪਤਾ, ਐਸ਼ਵਰਿਆ ਓਝਾ ਅਤੇ ਅਦਿਤੀ ਭਾਟੀਆ ਨਿਭਾਅ ਰਹੀਆਂ ਹਨ। ਤਿੰਨਾਂ ਦੀਆਂ ਜ਼ਿੰਗਦੀਆਂ ਉਸ ਸਮੇਂ ਹਨੇਰੇ ਵਿਚ ਡੁੱਬ ਜਾਂਦੀਆਂ ਹਨ, ਜਦੋਂ ਉਹ ਤਿੰਨ ਮੁਸਲਿਮ ਨੌਜਵਾਨਾਂ ਦੇ ਸੰਪਰਕ ਵਿੱਚ ਆਉਂਦੀਆਂ ਹਨ। ਪਿਆਰ ਨਾਲ ਸ਼ੁਰੂ ਹੋਈ ਇਹ ਕਹਾਣੀ ਹੌਲੀ-ਹੌਲੀ ਧਾਰਮਿਕ ਧਰਮ ਪਰਿਵਰਤਨ ਅਤੇ ਇੱਕ ਡਰਾਉਣੀ ਸਾਜ਼ਿਸ਼ ਦੇ ਜਾਲ ਵਿੱਚ ਫਸ ਜਾਂਦੀ ਹੈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰੇ ਮਨਕੀਰਤ ਔਲਖ਼ ! ਨਵੇਂ ਗਾਣੇ ਨੂੰ ਲੈ ਕੇ ਭਾਜਪਾ ਆਗੂ ਨੇ DGP ਨੂੰ ਕੀਤੀ ਸ਼ਿਕਾਇਤ
27 ਫਰਵਰੀ ਨੂੰ ਹੋਵੇਗੀ ਰਿਲੀਜ਼
ਜ਼ਿਕਰਯੋਗ ਹੈ ਕਿ 'ਦਿ ਕੇਰਲ ਸਟੋਰੀ' ਦੀ ਵੱਡੀ ਸਫਲਤਾ ਤੋਂ ਬਾਅਦ ਹੁਣ ਇਸ ਦਾ ਸੀਕਵਲ 'ਦਿ ਕੇਰਲ ਸਟੋਰੀ 2 - ਗੋਜ਼ ਬਿਓਂਡ' ਪਹਿਲਾਂ ਨਾਲੋਂ ਵੀ ਜ਼ਿਆਦਾ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ ਕਰ ਰਿਹਾ ਹੈ। ਵਿਪੁਲ ਅੰਮ੍ਰਿਤਲਾਲ ਸ਼ਾਹ ਵੱਲੋਂ ਪ੍ਰੋਡਿਊਸ ਕੀਤੀ ਗਈ ਇਹ ਫਿਲਮ 27 ਫਰਵਰੀ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ: 300 ਤੋਂ ਵੱਧ ਫਿਲਮਾਂ 'ਚ ਕੰਮ ਕਰ ਚੁੱਕੇ ਅਦਾਕਾਰ ਨੇ ਛੱਡੀ ਦੁਨੀਆ, ਨੇਪਾਲ 'ਚ ਦਿੱਤੀ ਗਈ ਅੰਤਿਮ ਵਿਦਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਮ੍ਰਿਣਾਲ ਤੇ ਸਿਧਾਂਤ ਦੀ ਫਿਲਮ ''ਦੋ ਦੀਵਾਨੇ ਸਹਿਰ ਮੇਂ'' ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ ''ਚ ਦੇਵੇਗੀ ਦਸਤਕ
