ਪੁਲਸ ਨੂੰ ਮਿਲਿਆ ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾ ਵਿਕਰਮ ਤੇ ਉਨ੍ਹਾਂ ਦੀ ਪਤਨੀ ਦਾ 7 ਦਿਨ ਦਾ ਰਿਮਾਂਡ

Tuesday, Dec 09, 2025 - 04:14 PM (IST)

ਪੁਲਸ ਨੂੰ ਮਿਲਿਆ ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾ ਵਿਕਰਮ ਤੇ ਉਨ੍ਹਾਂ ਦੀ ਪਤਨੀ ਦਾ 7 ਦਿਨ ਦਾ ਰਿਮਾਂਡ

ਉਦੈਪੁਰ (ਏਜੰਸੀ)- ਇੱਥੋਂ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 30 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫਿਲਮ ਨਿਰਮਾਤਾ ਵਿਕਰਮ ਭੱਟ ਅਤੇ ਉਨ੍ਹਾਂ ਦੀ ਪਤਨੀ ਸ਼ਵੇਤਾਂਬਰੀ ਨੂੰ 7 ਦਿਨਾਂ ਦੀ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ। ਪੁਲਸ ਨੇ 7 ਦਸੰਬਰ ਨੂੰ ਮੁੰਬਈ ਤੋਂ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਅਤੇ ਸੋਮਵਾਰ ਦੇਰ ਰਾਤ ਉਨ੍ਹਾਂ ਨੂੰ ਉਦੈਪੁਰ ਲਿਆਂਦਾ। ਉਨ੍ਹਾਂ ਨੂੰ ਮੰਗਲਵਾਰ ਦੁਪਹਿਰ ਇੱਥੇ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਨੇ ਕਿਹਾ ਕਿ ਪੁਲਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਭੱਟ ਦੇ ਮੁੰਬਈ ਦਫ਼ਤਰ ਤੋਂ ਬਿੱਲ, ਹੋਰ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਬਰਾਮਦ ਕਰਨ ਦੀ ਲੋੜ ਹੈ। ਇਸ ਦੇ ਆਧਾਰ 'ਤੇ, ਅਦਾਲਤ ਨੇ ਭੱਟ ਅਤੇ ਉਨ੍ਹਾਂ ਦੀ ਪਤਨੀ ਨੂੰ 7 ਦਿਨਾਂ ਦੀ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ। ਉਨ੍ਹਾਂ ਨੂੰ 16 ਦਸੰਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਡਿਪਟੀ ਸੁਪਰਡੈਂਟ ਆਫ਼ ਪੁਲਸ ਛਗਨ ਰਾਜਪੁਰੋਹਿਤ ਦੀ ਅਗਵਾਈ ਵਾਲੀ ਇੱਕ ਟੀਮ ਮੁੰਬਈ ਗਈ ਅਤੇ 7 ਦਸੰਬਰ ਨੂੰ ਭੱਟ ਅਤੇ ਉਨ੍ਹਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ 'ਤੇ ਉਦੈਪੁਰ ਲਿਆਂਦਾ ਗਿਆ।

ਇਹ ਵੀ ਪੜ੍ਹੋ: ਫਿਲਮ ਦੀ ਸ਼ੂਟਿੰਗ ਦੌਰਾਨ ਵੱਡਾ ਹਾਦਸਾ, ਅਦਾਕਾਰ ਨੂੰ ਕਰਵਾਉਣਾ ਪਿਆ ਹਸਪਤਾਲ ਭਰਤੀ

ਜ਼ਿਕਰਯੋਗ ਹੈ ਕਿ ਇਹ ਗ੍ਰਿਫ਼ਤਾਰੀ ਡਾ. ਅਜੈ ਮੁਰਦੀਆ ਦੁਆਰਾ ਦਾਇਰ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ 'ਤੇ ਕੀਤੀ ਗਈ ਹੈ। ਮੁਰਦੀਆ ਨੇ ਭੱਟ ਜੋੜੇ ਅਤੇ 6 ਹੋਰਾਂ 'ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਉਨ੍ਹਾਂ ਦੀ ਮਰਹੂਮ ਪਤਨੀ 'ਤੇ ਬਾਇਓਪਿਕ ਸਮੇਤ ਕਈ ਫਿਲਮਾਂ ਬਣਾਉਣ ਦੇ ਬਹਾਨੇ ਉਨ੍ਹਾਂ ਨਾਲ 30 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ। ਉਨ੍ਹਾਂ ਨੇ ਐੱਫ.ਆਈ.ਆਰ. ਵਿੱਚ ਕਿਹਾ ਕਿ ਉਹ ਇੱਕ ਸੰਗੀਤ ਸਮੂਹ ਰਾਹੀਂ ਦਿਨੇਸ਼ ਕਟਾਰੀਆ ਦੇ ਸੰਪਰਕ ਵਿੱਚ ਆਏ, ਜਿਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁੰਬਈ ਫਿਲਮ ਇੰਡਸਟਰੀ ਵਿੱਚ ਚੰਗੇ ਸਬੰਧ ਹਨ। ਉਹ ਅਪ੍ਰੈਲ 2024 ਵਿੱਚ ਮੁੰਬਈ ਦੇ ਇੱਕ ਸਟੂਡੀਓ ਵਿੱਚ ਗਏ, ਜਿੱਥੇ ਕਟਾਰੀਆ ਨੇ ਉਨ੍ਹਾਂ ਨੂੰ ਭੱਟ ਨਾਲ ਮਿਲਾਇਆ। ਉਨ੍ਹਾਂ ਕਿਹਾ, "ਨਿਰਦੇਸ਼ਕ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਪੂਰੀ ਫਿਲਮ ਨਿਰਮਾਣ ਪ੍ਰਕਿਰਿਆ ਨੂੰ ਸੰਭਾਲਣਗੇ ਅਤੇ ਉਨ੍ਹਾਂ ਨੂੰ ਪੈਸੇ ਭੇਜਦੇ ਰਹਿਣ ਲਈ ਕਿਹਾ। ਡਾ. ਮੁਰਦੀਆ ਨੇ ਦੋਸ਼ ਲਗਾਇਆ ਕਿ ਧੋਖਾਧੜੀ 30 ਕਰੋੜ ਰੁਪਏ ਤੋਂ ਵੱਧ ਦੀ ਹੈ। ਪੁਲਸ ਨੇ ਕਿਹਾ ਕਿ ਧੋਖਾਧੜੀ ਮੁਲਜ਼ਮਾਂ ਦੁਆਰਾ ਬਣਾਏ ਗਏ ਜਾਅਲੀ ਬਿੱਲਾਂ ਰਾਹੀਂ ਕੀਤੀ ਗਈ।

ਇਹ ਵੀ ਪੜ੍ਹੋ: 60 ਸਾਲ ਦੇ ਅਦਾਕਾਰ ਆਮਿਰ ਖਾਨ ਨੂੰ ਤੀਜੀ ਵਾਰ ਫਿਰ ਹੋਇਆ ਸੱਚਾ ਪਿਆਰ, ਪਹਿਲਾਂ 2 ਵਾਰ ਹੋ ਚੁੱਕੈ ਤਲਾਕ


author

cherry

Content Editor

Related News