ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ FIR ਦਰਜ, ਪੁਲਸ ਨੇ 1 ਦੋਸ਼ੀ ਨੂੰ ਕੀਤਾ ਗ੍ਰਿਫਤਾਰ

Sunday, Jun 16, 2024 - 03:23 PM (IST)

ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ FIR ਦਰਜ, ਪੁਲਸ ਨੇ 1 ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਨਵਾਂ ਅਪਡੇਟ ਸਾਹਮਣੇ ਆ ਰਿਹਾ ਹੈ। ਅਦਾਕਾਰ ਖਿਲਾਫ ਉਸ ਦੀ ਮੌਤ ਦੀ ਸਾਜਿਸ਼ ਰਚਣ ਦੇ ਦੋਸ਼ 'ਚ ਮੁੰਬਈ ਸਾਊਥ ਸਾਈਬਰ ਪੁਲਸ ਸਟੇਸ਼ਨ 'ਚ FIR ਦਰਜ਼ ਕਰ ਲਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ- ਬਾਗੇਸ਼ਵਰ ਧਾਮ ਪੁੱਜੇ ਸੰਜੇ ਦੱਤ, ਬਾਲਾਜੀ ਮਹਾਰਾਜ ਦੇ ਦਰਸ਼ਨ ਕਰ ਬੋਲੇ ਫਿਰ ਆਵਾਗਾਂ ਦੁਬਾਰਾ 

ਕੁਝ ਦਿਨ ਪਹਿਲਾਂ, ਕਥਿਤ ਤੌਰ  'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਯੂਟਿਊਬ  'ਤੇ ਇੱਕ ਵੀਡੀਓ ਅਪਲੋਡ ਕੀਤਾ ਸੀ। ਦੋਸ਼ ਹੈ ਕਿ ਕਥਿਤ ਵੀਡੀਓ  'ਚ ਸਲਮਾਨ ਖਾਨ ਨੂੰ ਮਾਰਨ ਦੀ ਗੱਲ ਕੀਤੀ ਗਈ ਸੀ। ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਬਨਵਾਰੀਲਾਲ ਗੁੱਜਰ ਵਾਸੀ ਬੂੰਦੀ, ਰਾਜਸਥਾਨ ਵਜੋਂ ਹੋਈ ਹੈ। ਦੋਸ਼ੀ ਨੇ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸਲਮਾਨ ਖ਼ਾਨ ਨੂੰ ਮਾਰਨ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ- ਚਿਰਾਗ ਪਾਸਵਾਨ 'ਤੇ ਦਿਲ ਹਾਰੀ ਇਹ ਅਦਾਕਾਰਾ

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ 27 ਸਾਲਾ ਬਨਵਾਰੀਲਾਲ ਗੁੱਜਰ ਨੇ ਕਥਿਤ ਤੌਰ 'ਤੇ ਆਪਣੇ ਯੂ-ਟਿਊਬ ਚੈਨਲ 'ਤੇ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ 'ਚ ਉਸ ਨੇ ਕਿਹਾ ਸੀ, 'ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰ ਗੈਂਗ ਮੈਂਬਰ ਮੇਰੇ ਨਾਲ ਹਨ । ਸਲਮਾਨ ਖ਼ਾਨ ਨੂੰ ਮਾਰਨ ਜਾ ਰਹੇ ਹਨ ਕਿਉਂਕਿ ਉਸ ਨੇ ਅਜੇ ਤੱਕ ਮੁਆਫੀ ਨਹੀਂ ਮੰਗੀ ਹੈ। ਮੁਲਜ਼ਮ ਨੇ ਰਾਜਸਥਾਨ ਦੇ ਇੱਕ ਹਾਈਵੇਅ 'ਤੇ ਵੀਡੀਓ ਬਣਾ ਕੇ ਆਪਣੇ ਚੈਨਲ 'ਤੇ ਅਪਲੋਡ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਲਈ ਇਕ ਟੀਮ ਰਾਜਸਥਾਨ ਭੇਜੀ ਗਈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

DILSHER

Content Editor

Related News