ਮਸ਼ਹੂਰ ਅਦਾਕਾਰਾ ਖਿਲਾਫ FIR ਦਰਜ, ਅਸ਼ਲੀਲਤਾ ਫੈਲਾਉਣ ਦੇ ਲੱਗੇ ਦੋਸ਼

Wednesday, Aug 06, 2025 - 05:33 PM (IST)

ਮਸ਼ਹੂਰ ਅਦਾਕਾਰਾ ਖਿਲਾਫ FIR ਦਰਜ, ਅਸ਼ਲੀਲਤਾ ਫੈਲਾਉਣ ਦੇ ਲੱਗੇ ਦੋਸ਼

ਕੋਚੀ (ਏਜੰਸੀ)- ਮਲਿਆਲਮ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਮੈਨਨ ਵਿਰੁੱਧ ਇਲੈਕਟ੍ਰਾਨਿਕ ਰੂਪ ਵਿੱਚ ਅਸ਼ਲੀਲ ਸਮੱਗਰੀ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਦੇ ਦੋਸ਼ ਹੇਠ FIR ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਦੋ ਮਹਿਲਾ ਯੂ-ਟਿਊਬਰ ਗ੍ਰਿਫ਼ਤਾਰ, ਲੱਗੇ ਇਹ ਦੋਸ਼

ਇਹ ਕਾਰਵਾਈ ਮਾਰਟਿਨ ਮੇਨਾਚੇਰੀ ਵੱਲੋਂ ਦਿੱਤੀ ਗਈ ਇੱਕ ਸ਼ਿਕਾਇਤ ਦੇ ਆਧਾਰ 'ਤੇ ਹੋਈ ਹੈ। ਉਨ੍ਹਾਂ ਨੇ ਸ਼ਵੇਤਾ ਮੈਨਨ ਦੀਆਂ ਪੁਰਾਣੀਆਂ ਫਿਲਮਾਂ ਦੇ ਕੁਝ ਸੀਨਾਂ ਨੂੰ ਅਸ਼ਲੀਲ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਵੱਖ-ਵੱਖ ਪਲੇਟਫਾਰਮਾਂ 'ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਅਦਾਕਾਰ ਅਤੇ ਕੋਰੀਓਗ੍ਰਾਫਰ ਰਾਘਵ ਜੁਆਲ ਨੇ ਸਾਕਸ਼ੀ ਮਲਿਕ ਨੂੰ ਜੜਿਆ ਥੱਪੜ!

ਪਹਿਲਾਂ ਸ਼ਿਕਾਇਤ, ਫਿਰ ਅਦਾਲਤ ਦਾ ਹੁਕਮ

ਇਰਨਾਕੁਲਮ ਸੈਂਟ੍ਰਲ ਪੁਲਸ ਥਾਣੇ ਦੇ ਅਧਿਕਾਰੀ ਮੁਤਾਬਕ, ਪਹਿਲਾਂ ਪੁਲਸ ਨੇ ਇਹ ਮਾਮਲਾ ਦਰਜ ਨਹੀਂ ਕੀਤਾ ਸੀ। ਬਾਅਦ ਵਿੱਚ ਮਾਰਟਿਨ ਨੇ FIR ਦਰਜ ਕਰਨ ਲਈ ਅਦਾਲਤ ਦਾ ਰੁਖ ਕੀਤਾ। ਅਦਾਲਤ ਦੇ ਹੁਕਮ ਤੋਂ ਬਾਅਦ ਮੰਗਲਵਾਰ ਨੂੰ ਧਾਰਾ 67 (Information Technology Act ਦੇ ਤਹਿਤ) ਅਤੇ Immoral Traffic (Prevention) Act ਹੇਠ FIR ਦਰਜ ਕੀਤੀ ਗਈ।

ਇਹ ਵੀ ਪੜ੍ਹੋ: 27 ਸਾਲਾ ਬੇਹੱਦ ਖ਼ੂਬਸੂਰਤ ਅਦਾਕਾਰਾ 'ਤੇ ਆਇਆ ਟਰੰਪ ਦਾ ਦਿਲ ! ਬੰਨ੍ਹ'ਤੇ ਤਾਰੀਫ਼ਾਂ ਦੇ ਪੁਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News