ਸਿੱਧੂ ਮੂਸੇਵਾਲਾ ਦੀ ਜ਼ਿੰਦਗੀ 'ਤੇ ਕਿਤਾਬ ਲਿਖਣ ਵਾਲੇ 'ਤੇ FIR ਦਰਜ, ਜਾਣੋ ਵਜ੍ਹਾ
Saturday, Dec 07, 2024 - 06:59 PM (IST)
ਐਂਟਰਟੇਨਮੈਂਟ ਡੈਸਕ- ਪੰਜਾਬੀ ਮਿਊਜ਼ਿਕ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ 'ਤੇ ਕਿਤਾਬ ਲਿਖਣ ਵਾਲੇ ਮਨਜਿੰਦਰ ਮਾਖਾ ਨਾਂਅ ਦੇ ਸ਼ਖਸ ਖਿਲਾਫ ਐਫਆਈਆਰ (FIR) ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮਨਜਿੰਦਰ ਮਾਖਾ ਨੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਕਿਤਾਬ ਲਿਖੀ ਹੈ।
ਇਹ ਵੀ ਪੜ੍ਹੋ- ਯੂਟਿਊਬਰ ਅਰਮਾਨ ਮਲਿਕ ਨੂੰ ਤਲਾਕ ਦੇਵੇਗੀ ਪਤਨੀ ਪਾਇਲ?
ਬਲਕੌਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ FIR ਹੋਈ ਦਰਜ
ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਮਾਖਾ ਵੱਲੋਂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਗਲਤ ਤੱਥ ਛਾਪਣ ਦੇ ਇਲਜ਼ਾਮ ਹਨ, ਜਿਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ 'ਤੇ ਸਿੱਧੂ ਮੂਸੇਵਾਲਾ ਦੇ ਘਰ ਆ ਕੇ ਤਸਵੀਰਾਂ ਚੋਰੀ ਕਰਨ ਦੇ ਵੀ ਇਲਜ਼ਾਮ ਵੀ ਲੱਗੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ FIR ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅਮਿਤਾਭ ਨਾਲ ਸ਼ਾਮ ਬਿਤਾਉਣਾ ਚਾਹੁੰਦੀ ਸੀ ਇਹ ਅਦਾਕਾਰਾ, ਨਿਰਦੇਸ਼ਕ ਨੇ ਕੀਤਾ ਮਨਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8