Breaking : ਪੰਜਾਬੀ ਗਾਇਕ ਸਿੰਗਾ ’ਤੇ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

Friday, Aug 11, 2023 - 12:13 AM (IST)

Breaking : ਪੰਜਾਬੀ ਗਾਇਕ ਸਿੰਗਾ ’ਤੇ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

ਕਪੂਰਥਲਾ (ਭੂਸ਼ਣ/ਮਹਾਜਨ)-ਪੰਜਾਬੀ ਗਾਇਕ ਸਿੰਗਾ ’ਤੇ ਅਸ਼ਲੀਲਤਾ ਫੈਲਾਉਣ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਗੀਤਾਂ ’ਚ ਹਥਿਆਰਾਂ ਦਾ ਪ੍ਰਚਾਰ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਰਸਤੇ ’ਤੇ ਲੈ ਕੇ ਜਾਣ ਲਈ ਉਕਸਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੀਆਂ ਫ਼ਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਹੁਣ ਫਿਰ ਉਸ ਨੇ ਆਪਣੇ ਸਾਥੀਆਂ ਬਿਗ. ਕੇ. ਸਿੰਘ, ਅਮਨਦੀਪ ਸਿੰਘ, ਡੀ. ਓ. ਪੀ. ਵਿਰੁਨ ਵਰਮਾ ਉਰਫ ਸੋਨੂੰ ਗਿੱਲ ਤੇ ਜਤਿਨ ਅਰੋੜਾ ਨਾਲ ਮਿਲ ਕੇ ਇਕ ਮਹੀਨਾ ਪਹਿਲਾਂ ਨਵਾਂ ਗੀਤ ਲਾਂਚ ਕੀਤਾ ਹੈ, ਜਿਸ ’ਚ ਪੂਰੀ ਅਸ਼ਲੀਲਤਾ ਭਰੀ ਹੋਈ ਹੈ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੇ ਗੀਤ ਪਰਿਵਾਰ ’ਚ ਸੁਣਨ ਦੇ ਯੋਗ ਨਹੀਂ ਹਨ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ’ਤੇ ਗਾਇਕ ਸਮੇਤ 5 ਵਿਅਕਤੀਆਂ ਖਿਲਾਫ਼ ਧਾਰਾ 294, 120 ‘ਬੀ’ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  


author

Manoj

Content Editor

Related News