ਪੰਜਾਬੀ ਗੀਤਕਾਰ ਬੰਟੀ ਬੈਂਸ 'ਤੇ ਹੋਏ ਹਮਲੇ ਦਾ ਖੌਫਨਾਕ ਵੀਡੀਓ ਵੇਖ ਖੜੇ ਹੋ ਜਾਣਗੇ ਰੌਂਗਟੇ

Wednesday, Feb 28, 2024 - 11:06 AM (IST)

ਪੰਜਾਬੀ ਗੀਤਕਾਰ ਬੰਟੀ ਬੈਂਸ 'ਤੇ ਹੋਏ ਹਮਲੇ ਦਾ ਖੌਫਨਾਕ ਵੀਡੀਓ ਵੇਖ ਖੜੇ ਹੋ ਜਾਣਗੇ ਰੌਂਗਟੇ

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਬੀਤੇ ਦਿਨੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। 

CCTV 'ਚ ਕੈਦ ਹੋਈ ਪੂਰੀ ਘਟਨਾ
ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਮਲਾ ਉਸ ਸਮੇਂ ਬੰਟੀ ਬੈਂਸ ਮੋਹਾਲੀ 'ਚ ਆਪਣੇ ਰੈਸਟੋਰੈਂਟ 'ਚ ਬੈਠੇ ਸਨ। ਵੀਡੀਓ 'ਚ ਵੇਖ ਸਕਦੇ ਹੋ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਬੰਟੀ ਬੈਂਸ ਦੇ ਰੈਸਟੋਰੈਂਟ 'ਤੇ ਫਾਇਰਿੰਗ ਕੀਤੀ। ਇਹ ਵਾਰਦਾਤ ਮੋਹਾਲੀ ਦੇ ਸੈਕਟਰ 79 'ਚ ਹੋਈ ਹੈ। 

'ਬੰਬੀਹਾ ਗੈਂਗ' ਦਾ ਹੀ ਮੈਂਬਰ ਹੈ ਲੱਕੀ ਪਟਿਆਲ 
ਦੱਸ ਦਈਏ ਬੰਟੀ ਬੈਂਸ ਨੂੰ ਰੰਗਦਾਰੀ ਦੇ ਮਾਮਲੇ 'ਚ ਲੱਕੀ ਪਟਿਆਲ ਨਾਂ ਦੇ ਗੈਂਗਸਟਰ ਵਲੋਂ ਧਮਕੀ ਦਿੱਤੀ ਗਈ ਸੀ। ਹਾਲਾਂਕਿ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਲੱਕੀ ਪਟਿਆਲ ਮਸ਼ਹੂਰ ਗੈਂਗਸਟਰ ਹੈ, ਜੋ ਕੈਨੇਡਾ ਰਹਿੰਦਾ ਹੈ, ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਵਿਰੋਧੀ ਹੈ, ਜਦਕਿ ਉਹ ਬੰਬੀਹਾ ਗੈਂਗ ਦਾ ਮੈਂਬਰ ਹੈ।

ਇਹ ਖ਼ਬਰ ਵੀ ਪੜ੍ਹੋ : ਲਖਨਊ ’ਚ ਅਕਸ਼ੇ ਕੁਮਾਰ ਤੇ ਟਾਈਗਰ ਸ਼ਰਾਫ ਦੇ ਇਵੈਂਟ ’ਚ ਵੱਡਾ ਹੰਗਾਮਾ, ਲੋਕਾਂ ਨੇ ਸੁੱਟੀਆਂ ਚੱਪਲਾਂ, ਦੇਖੋ ਵੀਡੀਓ

ਕੀ ਹੈ ਪੂਰਾ ਮਾਮਲਾ?
ਜਦੋਂ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾਣ ਲਈ ਬੰਟੀ ਬੈਂਸ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਪੂਰੀ ਘਟਨਾ ਨੂੰ ਵਿਸਥਾਰ ਨਾਲ ਬਿਆਨ ਕੀਤਾ। ਉਨ੍ਹਾਂ ਨੇ ਦੱਸਿਆ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੀਆਂ ਹਨ। ਰਾਤ 1 ਵਜੇ ਦੇ ਕਰੀਬ ਮੇਰੇ ਰੈਸਟੋਰੈਂਟ ਦੇ ਬਾਹਰ ਫਾਈਰਿੰਗ ਵੀ ਕੀਤੀ ਗਈ। ਲੱਕੀ ਪਟਿਆਲ ਨਾਂ ਦਾ ਗੈਂਗਸਟਰ ਮੇਰੇ ਕੋਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News