ਏਪੀ ਢਿੱਲੋਂ ਹੀ ਨਹੀਂ ਇਨ੍ਹਾਂ ਕਲਾਕਾਰਾਂ ''ਤੇ ਵੀ ਹੋ ਚੁੱਕਿਆ ਜਾਨਲੇਵਾ ਹਮਲਾ, ਇੱਕ ਦੀ ਤਾਂ ਚਲੀ ਗਈ ਸੀ ਜਾਨ
Tuesday, Sep 03, 2024 - 04:24 PM (IST)

ਐਂਟਰਟੇਨਮੈਂਟ ਡੈਸਕ : ਕਿਹਾ ਜਾਂਦਾ ਹੈ ਮਸ਼ਹੂਰ ਹੋਣ ਲਈ ਵੀ ਕੋਈ ਨਾ ਕੋਈ ਕੀਮਤ ਦੇਣੀ ਪੈਂਦੀ ਹੈ। ਮਸ਼ਹੂਰ ਹੋਣ ਤੋਂ ਬਾਅਦ ਲੱਖਾਂ ਪ੍ਰਸ਼ੰਸਕਾਂ ਦੇ ਨਾਲ-ਨਾਲ ਕੁਝ ਦੁਸ਼ਮਣ ਵੀ ਬਣ ਜਾਂਦੇ ਹਨ। ਇਸੇ ਤਰ੍ਹਾਂ ਅੱਜ ਪਾਲੀਵੁੱਡ ਗਲਿਆਰਿਆਂ 'ਚ ਇੱਕ ਅਜਿਹੀ ਖ਼ਬਰ ਆਈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਹੋਈ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਏਪੀ ਢਿੱਲੋਂ ਪਹਿਲੇ ਅਜਿਹੇ ਕਲਾਕਾਰ ਨਹੀਂ ਹਨ, ਜਿਨ੍ਹਾਂ 'ਤੇ ਅਜਿਹਾ ਹਮਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਗਾਇਕਾਂ 'ਤੇ ਜਾਨਲੇਵਾ ਹਮਲੇ ਹੋ ਚੁੱਕੇ ਹਨ। ਇਸ 'ਚ ਕਰਨ ਔਜਲਾ ਅਤੇ ਮਨਕੀਰਤ ਔਲਖ ਵਰਗੇ ਕਲਾਕਾਰਾਂ ਦੇ ਨਾਂ ਸ਼ਾਮਲ ਹਨ।
ਕਰਨ ਔਜਲਾ
ਇਸ ਸਟੋਰੀ 'ਚ ਸਭ ਤੋਂ ਪਹਿਲਾਂ ਨਾਂ ਆਉਂਦਾ ਹੈ ਗਾਇਕ ਕਰਨ ਔਜਲਾ ਦਾ, ਜੋ ਕਿਸੇ ਸਮੇਂ ਸਿੱਧੂ ਦੇ ਬਹੁਤ ਕਰੀਬੀ ਸਨ। ਕਰਨ ਔਜਲਾ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋਇਆ ਸੀ। ਹਾਲਾਂਕਿ, ਇਹ ਖੁਸ਼ਕਿਸਮਤੀ ਰਹੀ ਕਿ ਉਹ ਇਸ ਹਮਲੇ ਤੋਂ ਬਚ ਗਏ। ਸਿੱਧੂ ਵਾਂਗ ਹੀ ਕਿਸੇ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਪਰਮੀਸ਼ ਵਰਮਾ
ਗੀਤ 'ਗਾਲ ਨੀ ਕੱਢਨੀ' ਨਾਲ ਲੋਕਾਂ ਦੇ ਦਿਲਾਂ 'ਚ ਜਗ੍ਹਾਂ ਬਣਾਉਣ ਵਾਲੇ ਗਾਇਕ ਪਰਮੀਸ਼ ਵਰਮਾ 'ਤੇ 2018 'ਚ ਮੋਹਾਲੀ 'ਚ ਹਮਲਾ ਕੀਤਾ ਸੀ ਪਰ ਉਹ ਖੁਸ਼ਕਿਸਮਤ ਸਨ ਕਿ ਗੋਲੀ ਉਨ੍ਹਾਂ ਦੇ ਗੋਡੇ 'ਚ ਲੱਗੀ ਅਤੇ ਉਨ੍ਹਾਂ ਦੀ ਜਾਨ ਬਚ ਗਈ। ਇੱਕ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਸੀ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ
ਗੁਰੂ ਰੰਧਾਵਾ
ਪੰਜਾਬ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ 'ਤੇ ਉਨ੍ਹਾਂ ਦੇ ਕੰਸਰਟ ਦੌਰਾਨ ਹਮਲਾ ਹੋਇਆ ਸੀ। ਹਾਲਾਂਕਿ, ਇਸ ਨੂੰ ਘਾਤਕ ਹਮਲਾ ਨਹੀਂ ਕਿਹਾ ਜਾ ਸਕਦਾ। ਰਿਪੋਰਟਾਂ ਮੁਤਾਬਕ, ਗੁਰੂ ਰੰਧਾਵਾ 'ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਵੈਨਕੂਵਰ ਦੇ ਕਵੀਨ ਐਲਿਜ਼ਾਬੈਥ ਥੀਏਟਰ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ। ਗਾਇਕ ਦੇ ਸਿਰ ਦੇ ਪਿਛਲੇ ਪਾਸੇ ਸੱਟ ਲੱਗੀ ਸੀ, ਜਦੋਂ ਉਹ ਥੀਏਟਰ ਤੋਂ ਬਾਹਰ ਜਾ ਰਿਹਾ ਸੀ।
ਆਰ ਨੇਤ
ਪੰਜਾਬੀ ਗਾਇਕ ਆਰ ਨੇਤ 'ਤੇ ਵੀ ਹਮਲਾ ਹੋਇਆ ਸੀ। ਗਾਇਕ ਨੇ ਖੁਦ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਸੀ ਅਤੇ ਮਾਮਲਾ ਵੀ ਦਰਜ ਕਰਵਾਇਆ ਸੀ। ਪੁਲਸ ਨੇ ਇਸ ਮਾਮਲੇ 'ਚ ਹਮਲਾਵਰਾਂ ਦੀ ਪਛਾਣ ਵੀ ਕਰ ਲਈ ਸੀ।
ਗਿੱਪੀ ਗਿਰੇਵਾਲ
ਸਾਲ 2018 'ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜੀ ਹਾਂ, ਜੂਨ 2018 'ਚ ਗਾਇਕ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਸ ਨੂੰ ਵਟਸਐਪ 'ਤੇ ਧਮਕੀ ਭਰੀ ਕਾਲ ਆਈ ਸੀ। ਬਾਅਦ 'ਚ ਉਸ ਦੀ ਸ਼ਿਕਾਇਤ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਹਾਲ ਹੀ ਪਿਛਲੇ ਸਾਲ ਦੇ ਅੰਤ 'ਚ ਗਾਇਕ ਦੇ ਕੈਨੇਡਾ ਵਾਲੇ ਘਰ 'ਤੇ ਵੀ ਫਾਇਰਿੰਗ ਹੋਈ ਸੀ, ਜਿਸ ਦਾ ਵੱਡਾ ਕਾਰਨ ਗਾਇਕ ਦੀ ਸਲਮਾਨ ਖ਼ਾਨ ਨਾਲ ਦੋਸਤੀ ਦੱਸੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਸਟੇਜ 'ਤੇ ਪਰਫਾਰਮ ਕਰਦਿਆਂ ਮਸ਼ਹੂਰ ਰੈਪਰ ਦੀ ਨਿਕਲੀ ਜਾਨ
ਮਨਕੀਰਤ ਔਲਖ
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੇਸਬੁੱਕ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਹਾਲਾਂਕਿ ਬਾਅਦ 'ਚ ਪੋਸਟ ਨੂੰ ਹਟਾ ਦਿੱਤਾ ਗਿਆ ਸੀ। ਬਾਅਦ 'ਚ ਮਨਕੀਰਤ ਨੇ ਇਸ ਮਾਮਲੇ ਦੀ ਮੋਹਾਲੀ 'ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਇਲਾਵਾ ਇੱਕ ਵਾਰ ਕੁੱਝ ਅਣਜਾਣ ਵਿਅਕਤੀਆਂ ਨੇ ਗਾਇਕ ਦੀ ਗੱਡੀ ਦਾ ਪਿੱਛਾ ਵੀ ਕੀਤਾ ਸੀ। ਔਲਖ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਸੀ।
ਸਿੱਧੂ ਮੂਸੇਵਾਲਾ
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪੰਜਾਬ ਦਾ ਬੱਚਾ ਬੱਚਾ ਵਾਕਿਫ਼ ਹੈ, ਸਿੱਧੂ ਮੂਸੇਵਾਲਾ 'ਤੇ 29 ਮਈ 2022 ਨੂੰ ਹਮਲਾ ਹੋਇਆ ਸੀ, ਜਿਸ 'ਚ ਗਾਇਕ ਦੀ ਜਾਨ ਚਲੀ ਗਈ। ਇਸ ਘਟਨਾ ਤੋਂ ਬਾਅਦ ਹੁਣ ਪੰਜਾਬੀ ਸੰਗੀਤ ਪ੍ਰੇਮੀ ਕਾਫ਼ੀ ਚਿੰਤਾ 'ਚ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।