ਚੱਲਦੇ ਪ੍ਰੋਗਰਾਮ ਦੌਰਾਨ ਕਲਾਕਾਰਾਂ 'ਤੇ ਆ ਡਿੱਗੀ ਕੰਧ, ਲੋਕ ਗਾਇਕ ਦੀ ਮੌਤ
Tuesday, Jun 02, 2026 - 01:36 PM (IST)
ਜੈਸਲਮੇਰ (ਏਜੰਸੀ): ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਤੇਜ਼ ਤੂਫ਼ਾਨ ਦੌਰਾਨ ਰਿਜ਼ੋਰਟ ਦੀ ਕੰਧ ਡਿੱਗਣ ਨਾਲ ਇੱਕ ਨੌਜਵਾਨ ਲੋਕ ਕਲਾਕਾਰ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 45 ਕਿਲੋਮੀਟਰ ਦੂਰ ਸੈਮ ਟੂਰਿਸਟ ਖੇਤਰ ਵਿੱਚ ਸਥਿਤ ਇੱਕ ਰਿਜ਼ੋਰਟ ਵਿੱਚ ਵਾਪਰਿਆ।
ਰਿਪੋਰਟਾਂ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਿਜ਼ੌਰਟ ਵਿੱਚ ਦੇਸੀ ਅਤੇ ਵਿਦੇਸ਼ੀ ਸੈਲਾਨੀਆਂ ਲਈ ਰਾਜਸਥਾਨੀ ਸੱਭਿਆਚਾਰਕ ਪ੍ਰੋਗਰਾਮ ਚੱਲ ਰਿਹਾ ਸੀ। ਅਚਾਨਕ ਤੇਜ਼ ਹਵਾਵਾਂ ਅਤੇ ਭਿਆਨਕ ਰੇਤਲਾ ਤੂਫ਼ਾਨ ਆ ਗਿਆ, ਜਿਸ ਕਾਰਨ ਪ੍ਰਦਰਸ਼ਨ ਵਾਲੀ ਥਾਂ ਦੇ ਨੇੜੇ ਸਥਿਤ ਇੱਕ ਕੰਧ ਕਲਾਕਾਰਾਂ ਉੱਤੇ ਡਿੱਗ ਪਈ। ਸਵਰੂਪ ਖਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਪੇਸ਼ਕਾਰੀ ਦੇ ਰਹੀਆਂ 2 ਮਹਿਲਾ ਡਾਂਸਰਾਂ ਅਤੇ 1 ਹੋਰ ਸਾਥੀ ਕਲਾਕਾਰ ਮਲਬੇ ਹੇਠ ਦੱਬ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ 'ਤੇ ਕੀਤਾ ਹੱਥ ਸਾਫ਼
ਸਥਾਨਕ ਲੋਕਾਂ ਅਤੇ ਰਿਜ਼ੌਰਟ ਸਟਾਫ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਜੈਸਲਮੇਰ ਦੇ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
