ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਮੌਤ ਦੀਆਂ ਅਫਵਾਹਾਂ ਵਿਚਾਲੇ ਪੁੱਤਰ ਨੇ ਲਾਈਵ ਹੋ ਕੇ ਦੱਸੀ ਸੱਚਾਈ, ਵੇਖੋ ਵੀਡੀਓ

Tuesday, Jul 11, 2023 - 02:46 PM (IST)

ਜਲੰਧਰ (ਬਿਊਰੋ) : 80-90 ਦੇ ਦਹਾਕੇ ਦੇ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਨੂੰ ਲੈ ਕੇ ਅੱਜ ਸਵੇਰ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਉਹ ਵੈਂਟੀਲੇਟਰ 'ਤੇ ਹਨ। ਹਾਲ ਹੀ 'ਚ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਆਪਣੇ ਪਿਤਾ ਦੀ ਫੇਸਬੁੱਕ ਤੋਂ ਲਾਈਵ ਹੋ ਕੇ ਇਨ੍ਹਾਂ ਸਾਰੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਸ ਨੇ ਦੱਸਿਆ ਕਿ ਮੇਰੇ ਪਿਤਾ ਜੀ ਦੀ ਸਿਹਤ ਬਿਲਕੁਲ ਠੀਕ ਨੇ, ਉਹ ਆਪਣਾ ਇਲਾਜ ਕਰਵਾ ਰਹੇ ਹਨ। ਮੈਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਦੀਆਂ ਸਿਹਤ ਸਬੰਧੀ ਸਾਰੀਆਂ ਖ਼ਬਰਾਂ ਦਾ ਖੰਡਨ ਕਰਦਾ ਹਾਂ। 
ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਖ਼ਬਰਾ ਆ ਰਹੀਆਂ ਸਨ ਕਿ ਸੁਰਿੰਦਰ ਛਿੰਦਾ ਦੀ ਹਾਲਤ ਬਹੁਤ ਨਾਜ਼ੁਕ ਹੈ, ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਕੁਝ ਦਿਨ ਪਹਿਲਾਂ ਹੀ ਸੁਰਿੰਦਰ ਛਿੰਦਾ ਦਾ ਇਕ ਛੋਟਾ ਜਿਹਾ ਆਪ੍ਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਕਿਸੇ ਕਾਰਨ ਉਨ੍ਹਾਂ ਦੀ ਇੰਨਫੈਕਸ਼ਨ ਵੱਧ ਗਈ ਤੇ ਹੌਲੀ-ਹੌਲੀ ਹਾਲਤ ਖ਼ਰਾਬ ਹੁੰਦੀ ਗਈ। ਇਸੇ ਕਾਰਨ ਉਨ੍ਹਾਂ ਨੂੰ ਮੁੜ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਦਿਨੀਂ ਸੁਰਿੰਦਰ ਛਿੰਦਾ ਨੂੰ ਲੋਕ ਸਭਾ ਮੈਂਬਰ ਤੇ ਸੂਫੀ ਗਾਇਕ ਹੰਸ ਰਾਜ ਹੰਸ ਵੀ ਮਿਲਣ ਗਏ ਸਨ। 



ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ।  ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ 'ਚ ਹੋਇਆ ਸੀ। ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ 'ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ 'ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ 'ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News