ਲੋਕ ਗਾਇਕ ਸੁਰਿੰਦਰ ਛਿੰਦਾ ਹਸਪਤਾਲ ਦਾਖ਼ਲ, ਆਪ੍ਰੇਸ਼ਨ ਤੋਂ ਬਾਅਦ ਵਿਗੜੀ ਸਿਹਤ
Tuesday, Jul 11, 2023 - 01:18 PM (IST)
ਜਲੰਧਰ (ਬਿਊਰੋ) : 80-90 ਦੇ ਦਹਾਕੇ ਦੇ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਦਰਅਸਲ, ਖ਼ਬਰ ਹੈ ਕਿ ਸੁਰਿੰਦਰ ਛਿੰਦਾ ਦੀ ਹਾਲਤ ਬਹੁਤ ਨਾਜ਼ੁਕ ਹੈ, ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਵੀ ਖ਼ਬਰ ਹੈ ਕਿ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : 19 ਦਿਨਾਂ ਬਾਅਦ ਦੀਪਿਕਾ ਕੱਕੜ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਸਾਹਮਣੇ ਆਈ ਨੰਨ੍ਹੇ ਪੁੱਤਰ ਦੀ ਪਹਿਲੀ ਝਲਕ
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਸੁਰਿੰਦਰ ਛਿੰਦਾ ਦਾ ਇਕ ਛੋਟਾ ਜਿਹਾ ਆਪ੍ਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਕਿਸੇ ਕਾਰਨ ਉਨ੍ਹਾਂ ਦੀ ਇੰਨਫੈਕਸ਼ਨ ਵੱਧ ਗਈ ਤੇ ਹੌਲੀ-ਹੌਲੀ ਹਾਲਤ ਖ਼ਰਾਬ ਹੁੰਦੀ ਗਈ। ਇਸੇ ਕਾਰਨ ਉਨ੍ਹਾਂ ਨੂੰ ਮੁੜ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਹ ਵੀ ਖ਼ਬਰ ਹੈ ਕਿ ਬੀਤੇ ਦਿਨੀਂ ਸੁਰਿੰਦਰ ਛਿੰਦਾ ਨੂੰ ਲੋਕ ਸਭਾ ਮੈਂਬਰ ਤੇ ਸੂਫੀ ਗਾਇਕ ਹੰਸ ਰਾਜ ਹੰਸ ਵੀ ਮਿਲਣ ਗਏ ਸਨ।
ਇਹ ਖ਼ਬਰ ਵੀ ਪੜ੍ਹੋ : ‘ਬਿੱਗ ਬੌਸ ਓ. ਟੀ. ਟੀ. 2’ ’ਚ ਸਿਗਰੇਟ ਫੜੀ ਨਜ਼ਰ ਆਏ ਸਲਮਾਨ ਖ਼ਾਨ, ਲੋਕਾਂ ਨੇ ਕੀਤਾ ਰੱਜ ਕੇ ਟਰੋਲ
ਇਨ੍ਹਾਂ ਖ਼ਬਰਾਂ ਵਿਚਾਲੇ ਜਦੋਂ ਇਸ ਖ਼ਬਰ ਦੀ ਪੁਸ਼ਟੀ ਲਈ ਸੁਰਿੰਦਰ ਦੇ ਪਰਿਵਾਰ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਨੂੰ ਰੁਟੀਨ ਚੈੱਕਅੱਪ ਲਈ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਜਿਹੜੀਆਂ ਵੀ ਖ਼ਬਰਾਂ ਉਨ੍ਹਾਂ ਦੇ ਪਿਤਾ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਆ ਰਹੀਆਂ ਹਨ, ਉਹ ਬੇਬੁਨਿਆਦ ਹਨ, ਉਹ ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।