ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ ''ਤੇ ਹੋ ਰਹੀ ਲੱਖਾਂ ਦੀ ਠੱਗੀ
Monday, Mar 23, 2026 - 04:06 PM (IST)
ਮੋਹਾਲੀ (ਏਜੰਸੀ): ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮਿਊਜ਼ਿਕ ਕੰਸਰਟ ਦੀਆਂ ਨਕਲੀ ਟਿਕਟਾਂ ਵੇਚ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਹਾਲੀ ਪੁਲਸ ਨੇ ਇਕ ਮਹਿਲਾ ਸਮੇਤ ਕਈ ਲੋਕਾਂ ਵਿਰੁੱਧ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕਰ ਲਈ ਹੈ।
ਕੀ ਹੈ ਪੂਰਾ ਮਾਮਲਾ?
ਸ਼ਿਕਾਇਤਕਰਤਾ ਨਿਖਿਲ ਗਰਗ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਮਹਿਲਾ ਸਿਮਰਨ ਅਤੇ ਉਸਦੇ ਸਾਥੀਆਂ ਨੇ ਦਾਅਵਾ ਕੀਤਾ ਸੀ ਕਿ ਉਹ 14 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਕੌਂਸਰਟ ਦੀਆਂ ਟਿਕਟਾਂ ਮੁਹੱਈਆ ਕਰਵਾ ਸਕਦੇ ਹਨ। ਮੁਲਜ਼ਮਾਂ ਨੇ ਭਰੋਸਾ ਦਿਵਾਇਆ ਸੀ ਕਿ ਇਹ ਟਿਕਟਾਂ ਅਸਲੀ ਹਨ ਅਤੇ ਬਹੁਤ ਘੱਟ ਗਿਣਤੀ ਵਿੱਚ ਬਾਕੀ ਹਨ। ਮੁਲਜ਼ਮਾਂ ਦੀਆਂ ਗੱਲਾਂ ਵਿੱਚ ਆ ਕੇ ਸ਼ਿਕਾਇਤਕਰਤਾ ਨੇ ਉਨ੍ਹਾਂ ਨੂੰ ਕਰੀਬ ਸਾਢੇ 3 ਲੱਖ ਰੁਪਏ ਅਦਾ ਕਰ ਦਿੱਤੇ।
ਇਹ ਵੀ ਪੜ੍ਹੋ: ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ
ਜਾਂਚ ਦੌਰਾਨ ਹੋਇਆ ਖੁਲਾਸਾ
ਹਾਲਾਂਕਿ ਜਦੋਂ ਕੰਸਰਟ ਦਾ ਸਮਾਂ ਨੇੜੇ ਆਇਆ ਅਤੇ ਨਿਖਿਲ ਨੇ ਟਿਕਟਾਂ ਦੀ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਸਾਰੀਆਂ ਟਿਕਟਾਂ ਜਾਅਲੀ ਸਨ। ਠੱਗੀ ਦਾ ਅਹਿਸਾਸ ਹੁੰਦਿਆਂ ਹੀ ਪੀੜਤ ਨੇ ਪੁਲਸ ਕੋਲ ਪਹੁੰਚ ਕੀਤੀ। ਮੋਹਾਲੀ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕੇਸ ਦਰਜ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ, ਸਗੋਂ ਇਕ ਸੰਗਠਿਤ ਗਿਰੋਹ ਅਜਿਹੇ ਵੱਡੇ ਪ੍ਰੋਗਰਾਮਾਂ ਦੇ ਨਾਂ 'ਤੇ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪੁਲਸ ਹੁਣ ਇਸ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਹੋਰ ਪੀੜਤਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਆਮ ਜਨਤਾ ਨੂੰ ਚੌਕਸ ਕਰਦਿਆਂ ਅਪੀਲ ਕੀਤੀ ਹੈ ਕਿ ਕਿਸੇ ਵੀ ਵੱਡੇ ਪ੍ਰੋਗਰਾਮ ਜਾਂ ਕੰਸਰਟ ਦੀਆਂ ਟਿਕਟਾਂ ਸਿਰਫ਼ ਅਧਿਕਾਰਤ ਪਲੇਟਫਾਰਮਾਂ ਤੋਂ ਹੀ ਖਰੀਦਣ, ਤਾਂ ਜੋ ਅਜਿਹੀ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ ਛਾਪ'ਤਾ 750 ਕਰੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
