ਸਿੱਧੂ ਮੂਸੇ ਵਾਲਾ ਦੇ ਨਾਂ ’ਤੇ ਲੋਕਾਂ ਨੇ ਮਾਰਨੀ ਸ਼ੁਰੂ ਕੀਤੀ ਠੱਗੀ, ਅੰਤਿਮ ਅਰਦਾਸ ਲਈ ਮੰਗ ਰਹੇ ਪੈਸੇ
Monday, Jun 06, 2022 - 10:51 AM (IST)
ਚੰਡੀਗੜ੍ਹ (ਬਿਊਰੋ)– ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਪਿੰਡ ਮੂਸਾ ਵਿਖੇ ਹੋਵੇਗੀ। ਇਸ ਨੂੰ ਲੈ ਕੇ ਕੁਝ ਲੋਕਾਂ ਵਲੋਂ ਸੋਸ਼ਲ ਮੀਡੀਆ ’ਤੇ ਠੱਗੀ ਮਾਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਦਰਅਸਲ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਇਹ ਕਿਹਾ ਜਾ ਰਿਹਾ ਹੈ ਕਿ ਸਿੱਧੂ ਦੀ ਅੰਤਿਮ ਅਰਦਾਸ ਸਾਰਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਤੇ ਇਸ ’ਚ 10 ਰੁਪਏ ਦੇ ਕੇ ਕੋਈ ਵੀ ਆਪਣਾ ਯੋਗਦਾਨ ਪਾ ਸਕਦਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੋਰ ਵਧਿਆ ਗੈਂਗਵਾਰ ਦਾ ਖ਼ਤਰਾ, ਦਵਿੰਦਰ ਬੰਬੀਹਾ ਗਰੁੱਪ ਨੇ ਫਿਰ ਦਿੱਤੀ ਧਮਕੀ
ਪੋਸਟ ਦੇ ਹੇਠਾਂ ਗੂਗਲ ਪੇਅ ਤੇ ਫੋਨ ਪੇਅ ਦਾ ਨੰਬਰ ਤੇ ਯੂ. ਪੀ. ਆਈ. ਆਈ. ਡੀ. ਵੀ ਦਿੱਤੀ ਗਈ ਹੈ। ਨਾਲ ਹੀ ਸਕੈਨ ਕਰਨ ਲਈ ਕੋਡ ਵੀ ਦਿੱਤਾ ਗਿਆ ਹੈ। ਇਹ ਵਾਇਰਲ ਪੋਸਟ ਝੂਠੀ ਤੇ ਠੱਗੀ ਵਾਲੀ ਹੈ ਤੇ ਇਸ ਤੋਂ ਬਚ ਕੇ ਰਿਹਾ ਜਾਵੇ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਪੁਲਸ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਮੈਂਬਰਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਸਿੱਧੂ ਦੇ ਕਤਲ ਕੇਸ ਦੀ ਜਾਂਚ ਉੱਚ ਪੱਧਰ ’ਤੇ ਕੀਤੀ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।