ਵਿੱਕੀ-ਕੈਟਰੀਨਾ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਲੱਗਾ ਵਧਾਈਆਂ ਦਾ ਤਾਂਤਾ

12/10/2021 10:20:54 AM

ਮੁੰਬਈ : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਅਧਿਕਾਰਤ ਤੌਰ 'ਤੇ ਆਪਣੇ ਵਿਆਹ ਦਾ ਐਲਾਨ ਕਰ ਦਿੱਤਾ ਹੈ। ਉਸ ਨੇ ਅਦਾਕਾਰ ਵਿੱਕੀ ਕੌਸ਼ਲ ਨਾਲ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕੀਤਾ ਹੈ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਵੀ ਕਈ ਅਫ਼ਵਾਹਾਂ ਚੱਲ ਰਹੀਆਂ ਸਨ। ਹੁਣ ਕੈਟਰੀਨਾ ਕੈਫ ਨੇ ਖੁਦ ਵਿਆਹ ਦਾ ਅਧਿਕਾਰਤ ਐਲਾਨ ਕਰਕੇ ਅਫ਼ਵਾਹਾਂ 'ਤੇ ਰੋਕ ਲਗਾ ਦਿੱਤੀ ਹੈ।


ਕੈਟਰੀਨਾ ਕੈਫ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਵਿਆਹ ਦੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੀ ਹੈ। ਪਹਿਲੀ ਤਸਵੀਰ 'ਚ ਕੈਟਰੀਨਾ ਕੈਫ ਵਿੱਕੀ ਕੌਸ਼ਲ ਦੇ ਗਲੇ 'ਚ ਜੈ ਦਾ ਮਾਲਾ ਪਾਉਂਦੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ 'ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇਕ ਦੂਜੇ ਦਾ ਹੱਥ ਫੜੀ ਬੈਠੇ ਹਨ। ਤੀਜੀ ਤਸਵੀਰ 'ਚ ਦੋਵੇਂ ਵਿਆਹ ਦੇ ਫੇਰੇ ਲੈਂਦੇ ਨਜ਼ਰ ਆ ਰਹੇ ਹਨ।


ਇਨ੍ਹਾਂ ਸਾਰੀਆਂ ਤਸਵੀਰਾਂ 'ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਕੈਟਰੀਨਾ ਕੈਫ ਨੇ ਖ਼ਾਸ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਸਾਡੇ ਦਿਲ ਅਤੇ ਪਿਆਰ ਨਾਲ, ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਲਈ ਇਹ ਪਲ ਲਿਆਂਦਾ ਹੈ। ਤੁਹਾਡੇ ਸਾਰਿਆਂ ਦੇ ਪਿਆਰ ਅਤੇ ਆਸ਼ੀਰਵਾਦ ਦੀ ਕਾਮਨਾ ਕਰਦੇ ਹੋਏ, ਅਸੀਂ ਇਕੱਠੇ ਇਸ ਨਵੀਂ ਯਾਤਰਾ ਦੀ ਸ਼ੁਰੂਆਤ ਕਰਦੇ ਹਾਂ।


ਕੈਟਰੀਨਾ ਕੈਫ ਦੇ ਵਿਆਹ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਸਿਤਾਰੇ ਉਸ ਨੂੰ ਵਧਾਈ ਦੇ ਰਹੇ ਹਨ। ਅਦਾਕਾਰਾ ਆਲੀਆ ਭੱਟ ਨੇ ਕੁਮੈਂਟ ਕਰਦੇ ਹੋਏ ਲਿਖਿਆ, 'ਤੁਸੀਂ ਦੋਵੇਂ ਬਹੁਤ ਖੂਬਸੂਰਤ ਲੱਗ ਰਹੇ ਹੋ।' ਪ੍ਰਿਅੰਕਾ ਚੋਪੜਾ ਨੇ ਲਿਖਿਆ, 'ਤੁਹਾਡੇ ਦੋਵਾਂ ਲਈ ਮੁਬਾਰਕ! ਮੇਰੇ ਦੋਸਤ ਦਾ ਵਿਆਹ। ਤੁਹਾਨੂੰ ਦੋਵਾਂ ਨੂੰ ਵਧਾਈ ਹੋਵੇ। ਤੁਸੀਂ ਦੋਵੇਂ ਸੰਪੂਰਨ ਹੋ। ਕਰੀਨਾ ਕਪੂਰ ਨੇ ਲਿਖਿਆ, 'ਤੁਸੀਂ ਦੋਵਾਂ ਨੇ ਇਹ ਕੀਤਾ। ਤੁਹਾਡੇ ਦੋਹਾਂ 'ਤੇ ਰੱਬ ਦਾ ਆਸ਼ੀਰਵਾਦ।'


ਅਦਾਕਾਰ ਰਿਤਿਕ ਰੌਸ਼ਨ ਨੇ ਲਿਖਿਆ, 'ਸ਼ਾਨਦਾਰ! ਤੁਹਾਡੇ ਦੋਹਾਂ ਨੂੰ ਪਿਆਰ ਭੇਜ ਰਿਹਾ ਹਾਂ। ਮੈਂ ਜਲਦੀ ਹੀ ਤੁਹਾਡੇ ਦੋਵਾਂ ਨਾਲ ਇਕੱਠੇ ਡਾਂਸ ਕਰਾਂਗਾ। ਅਦਾਕਾਰਾ ਸੋਨਮ ਕਪੂਰ ਨੇ ਲਿਖਿਆ, ''ਕੈਟਰੀਨਾ ਅਤੇ ਵਿੱਕੀ ਨੂੰ ਵਧਾਈਆਂ! ਤੁਸੀਂ ਦੋਵੇਂ ਸੁੰਦਰ ਲੱਗ ਰਹੇ ਹੋ।' ਇਨ੍ਹਾਂ ਤੋਂ ਇਲਾਵਾ ਕਈ ਹੋਰ ਸਿਤਾਰਿਆਂ ਨੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਲੰਬੇ ਸਮੇਂ ਤੱਕ ਇਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਵਿਆਹ ਕਰਨ ਦਾ ਫ਼ੈਸਲਾ ਕੀਤਾ ਸੀ।

Aarti dhillon

This news is Content Editor Aarti dhillon