‘ਗਦਰ 2’ ਫ਼ਿਲਮ ਦਾ ਦੂਜਾ ਗੀਤ ‘ਖ਼ੈਰੀਅਤ’ ਰਿਲੀਜ਼, ਦੇਖੋ ਵੀਡੀਓ

Wednesday, Jul 19, 2023 - 10:39 AM (IST)

‘ਗਦਰ 2’ ਫ਼ਿਲਮ ਦਾ ਦੂਜਾ ਗੀਤ ‘ਖ਼ੈਰੀਅਤ’ ਰਿਲੀਜ਼, ਦੇਖੋ ਵੀਡੀਓ

ਮੁੰਬਈ (ਬਿਊਰੋ)– ਪ੍ਰਸ਼ੰਸਕ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਬਹੁਤ ਹੀ ਉਡੀਕੀ ਜਾ ਰਹੀ ਫ਼ਿਲਮ ‘ਗਦਰ 2’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫ਼ਿਲਮ 11 ਅਗਸਤ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

ਹਾਲ ਹੀ ’ਚ ਫ਼ਿਲਮ ਦਾ ਪਹਿਲਾ ਗੀਤ ‘ਉੜ ਜਾ ਕਾਲੇ ਕਾਵਾਂ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਖ਼ੂਬ ਪਿਆਰ ਮਿਲਿਆ ਸੀ। ਇਸ ਦੇ ਨਾਲ ਹੀ ਫ਼ਿਲਮ ਦਾ ਦੂਜਾ ਗੀਤ ‘ਖ਼ੈਰੀਅਤ’ ਵੀ ਰਿਲੀਜ਼ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਹਾਲੀਵੁੱਡ ਐਕਟ੍ਰੈੱਸ ਗਿਗੀ ਹਦੀਦ ਗ੍ਰਿਫ਼ਤਾਰ, ਏਅਰਪੋਰਟ 'ਤੇ ਬੈਗ 'ਚੋਂ ਬਰਾਮਦ ਹੋਇਆ ਗਾਂਜਾ

ਦੱਸ ਦੇਈਏ ਕਿ ਇਸ ਗੀਤ ਨੂੰ ਅਰਿਜੀਤ ਸਿੰਘ ਨੇ ਗਾਇਆ ਹੈ। ਫ਼ਿਲਮ ਦਾ ਗੀਤ ਜਿਥੇ ਤੁਹਾਨੂੰ ਬਹੁਤ ਭਾਵੁਕ ਕਰ ਦੇਵੇਗਾ, ਉਥੇ ਹੀ ਫ਼ਿਲਮ ਦੀ ਪੂਰੀ ਕਹਾਣੀ ਨੂੰ ਦਿਖਾਇਆ ਗਿਆ ਹੈ। ਪੂਰੇ ਗੀਤ ’ਚ ਤਾਰਾ ਸਿੰਘ ਦੇ ਸਫਰ ਨੂੰ ਦਿਖਾਇਆ ਗਿਆ ਹੈ, ਜਿਸ ਕਾਰਨ ਉਹ ਇਸ ਵਾਰ ਪਾਕਿਸਤਾਨ ਜਾਣਗੇ।

ਜੀ ਹਾਂ, ਇਸ ਵਾਰ ਉਹ ਆਪਣੇ ਪੁੱਤਰ ਜੀਤੇ ਨੂੰ ਲੈਣ ਪਾਕਿਸਤਾਨ ਜਾ ਰਹੇ ਹਨ। ਇਸ ਦੇ ਨਾਲ ਹੀ ਗੀਤ ਦੇ ਵਿਚਾਲੇ ਅਮੀਸ਼ਾ ਪਟੇਲ ਤੇ ਉਤਕਰਸ਼ ਸ਼ਰਮਾ ਦੀ ਝਲਕ ਵੀ ਦਿਖਾਈ ਗਈ ਹੈ। ਫ਼ਿਲਮ ’ਚ ਸੰਨੀ ਤੇ ਅਮੀਸ਼ਾ ਤੋਂ ਇਲਾਵਾ ਉਤਕਰਸ਼ ਸ਼ਰਮਾ ਵੀ ਅਹਿਮ ਭੂਮਿਕਾ ’ਚ ਨਜ਼ਰ ਆਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News