‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਸਿਨੇਮਾਘਰਾਂ ’ਚ ਹੋਈ ਰਿਲੀਜ਼

09/28/2023 1:36:38 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਅੱਜ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਅਦਾਕਾਰ ਬੀਨੂੰ ਢਿੱਲੋਂ ਦੇ ਭਤੀਜੇ ਨੇ ਏਸ਼ੀਅਨ ਖੇਡਾਂ ’ਚ ਜਿੱਤਿਆ ਗੋਲਡ ਮੈਡਲ

ਇਹ ਫ਼ਿਲਮ ਦਾਜ ਵਰਗੇ ਗੰਭੀਰ ਵਿਸ਼ੇ ਨੂੰ ਕਾਮੇਡੀ ਦਾ ਤੜਕਾ ਲਗਾ ਕੇ ਸਮਾਜ ਨੂੰ ਇਕ ਸੇਧ ਦੇਣ ਦੀ ਕੋਸ਼ਿਸ਼ ਕਰਦੀ ਹੈ। ਬੇਸ਼ੱਕ ਇਹ ਇਕ ਕਾਮੇਡੀ ਫ਼ਿਲਮ ਹੈ ਪਰ ਜੇਕਰ ਕਾਮੇਡੀ ਦੇ ਨਾਲ ਸਮਾਜ ਨੂੰ ਕੋਈ ਸੁਨੇਹਾ ਦਿੱਤਾ ਜਾਵੇ ਤਾਂ ਇਸ ਤੋਂ ਵੱਧ ਹੋਰ ਕੁਝ ਨਹੀਂ ਹੋ ਸਕਦਾ ਤੇ ਇਹੀ ਚੀਜ਼ ਇਹ ਫ਼ਿਲਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh