ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦਾ ਗੀਤ ‘ਦਾਰੂ ਦੇ ਡਰੱਮ...’ ਬਣਿਆ ਦਰਸ਼ਕਾਂ ਦੀ ਪਸੰਦ

09/12/2023 12:47:04 PM

ਜਲੰਧਰ (ਬਿਊਰੋ) – ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦਾ ਦੂਜਾ ਗੀਤ ‘ਦਾਰੂ ਦੇ ਡਰੱਮ...’ ਰਿਲੀਜ਼ ਹੋ ਗਿਆ ਹੈ। ਯੂਟਿਊਬ ’ਤੇ ਇਹ ਗੀਤ ਵ੍ਹਾਈਟ ਹਿੱਲ ਟਿਊਨਸ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਐਮੀ ਵਿਰਕ ਨੇ ਆਪਣੀ ਸੁਰੀਲੀ ਆਵਾਜ਼ ’ਚ ਗਾਇਆ ਹੈ। ਗੀਤ ਨੂੰ ਗੁਰਮੀਤ ਸਿੰਘ ਨੇ ਸੰਗੀਤ ਦਿੱਤਾ ਹੈ, ਜਦਕਿ ਬੋਲ ਵਿੰਦਰ ਨੱਥੂਮਾਜਰਾ ਨੇ ਲਿਖੇ ਹਨ।

ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਜ਼ ਕੀਤਾ ਹੈ, ਜੋ ਦੁਨੀਆ ਭਰ ’ਚ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita