ਕਿਸਾਨੀ ਗੀਤ ਨਾਲ ਗਗਨ ਕੋਕਰੀ ਨੇ ਆਪਣੇ ਯੂਟਿਊਬ ਚੈਨਲ ਦਾ ਕੀਤਾ ਆਗਾਜ਼, ਪਹਿਲੀ ਝਲਕ ਕੀਤੀ ਸਾਂਝੀ

01/22/2021 9:30:25 AM

ਚੰਡੀਗੜ੍ਹ (ਬਿਊਰੋ) - ਤਾਲਾਬੰਦੀ ਅਤੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਕਲਾਕਾਰ ਭਾਈਚਾਰੇ ’ਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਤਾਲਾਬੰਦੀ ਦੌਰਾਨ ਕਲਾਕਾਰਾਂ ਨੇ ਮੋਹਰੇ ਹੋ ਕੇ ਗਰੀਬ ਤੇ ਜ਼ਰੂਰਮੰਦ ਲੋਕਾਂ ਦੀ ਮਦਦ ਕੀਤੀ। ਇਸ ਤੋਂ ਬਾਅਦ ਕਿਸਾਨੀ ਅੰਦੋਲਨ ਦੌਰਾਨ ਵੀ ਕਲਾਕਾਰ ਭਾਈਚਾਰਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜਿ੍ਹਆ ਹੋਇਆ ਹੈ। ਉਥੇ ਹੀ ਕਈ ਗਾਇਕ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੌਂਸਲੇ ਬੁਲੰਦ ਕਰ ਰਹੇ ਹਨ। ਹਾਲ ਹੀ ’ਚ ਗਗਨ ਕੋਕਰੀ ਨੇ ਆਪਣਾ ਨਵਾਂ ਯੂਟਿਊਬ ਚੈਨਲ ਬਣਾਇਆ ਹੈ। ਉਨ੍ਹਾਂ ਨੇ ਆਪਣੇ ਯੂਟਿਊਬ ਚੈਨਲ ਦਾ ਆਗਾਜ਼ ਕਿਸਾਨੀ ਗੀਤ ਨਾਲ ਕੀਤਾ ਹੈ। ਗਗਨ ਕੋਕਰੀ ਬਹੁਤ ਜਲਦ ਆਪਣੇ ਨਵੇਂ ਗੀਤ 'WHEN FARMER SPEAKS' ਨਾਲ ਦਰਸ਼ਕਾਂ ਦੇ ਸਨਮੁਖ ਹੋਣ ਜਾ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਗੀਤ ਦੀ ਇਕ ਝਲਕ ਵੀ ਸਾਂਝੀ ਕੀਤੀ ਹੈ। 

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਇਸ ਗੀਤ ਦੇ ਬੋਲ ਅਭੀ ਫਤਿਹਗੜ੍ਹੀਆ (Abhi Fatehgarhia) ਨੇ ਲਿਖੇ ਹਨ, ਜਿਸ ਦਾ ਸੰਗੀਤ Rubal Jawa ਵਲੋਂ ਤਿਆਰ ਕੀਤਾ ਗਿਆ ਹੈ। ਗੀਤ ਦਾ ਵੀਡੀਓ ਰੋਇਲ ਸਿੰਘ ਨੇ ਬਣਾਇਆ ਗਿਆ ਹੈ। 1 ਮਿੰਟ 52 ਸੈਕਿੰਡ ਦੇ ਟੀਜ਼ਰ ’ਚ ਯੋਗਰਾਜ ਸਿੰਘ ਤੇ ਗਗਨ ਕੋਕਰੀ ਦੀ ਅਦਾਕਾਰੀ ਵੇਖਣ ਨੂੰ ਮਿਲ ਰਹੀ ਹੈ।  ਦੱਸਣਯੋਗ ਹੈ ਕਿ ਗਗਨ ਕੋਕਰੀ ਵੀ ਆਸਟ੍ਰੇਲੀਆ ਤੋਂ ਕਿਸਾਨਾਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਇੰਡੀਆ ਆਏ ਹਨ। ਉਹ ਦਿੱਲੀ ਕਿਸਾਨ ਅੰਦੋਲਨ ’ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

 

ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਹੈ ਤਕਰਾਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਬੀਜੇਪੀ ਨੇਤਾਵਾਂ ਵਲੋਂ ਕਿਸਾਨ ਅੰਦੋਲਨ ’ਤੇ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ’ਚ ਇਸ ਅੰਦੋਲਨ ਨੂੰ ਵਿਰੋਧੀ ਧਿਰਾਂ ਵਲੋਂ ਪ੍ਰਯੋਜਿਤ ਦੱਸਿਆ। ਜਦੋਂਕਿ ਕਈ ਵਾਰ ਖ਼ਾਲੀਸਤਾਨੀ ਸਮਰਥਕ ਸੰਗਠਨਾਂ ਨਾਲ ਹੋਣ ਦੀ ਗੱਲ ਆਖੀ।
ਕਿਸਾਨ ਸੰਗਠਨ  26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣਗੇ।

 
 
 
 
 
 
 
 
 
 
 
 
 
 
 
 

A post shared by Gagan Kokri (@gagankokri)

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

 
 
 
 
 
 
 
 
 
 
 
 
 
 
 
 

A post shared by Gagan Kokri (@gagankokri)

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

 
 
 
 
 
 
 
 
 
 
 
 
 
 
 
 

A post shared by Gagan Kokri (@gagankokri)

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor

Related News