ਆਲੀਆ ਭੱਟ ਦੀ ਫ਼ਿਲਮ ਵਿਵਾਦਾਂ ’ਚ, ‘ਗੰਗੂਬਾਈ ਕਾਠੀਆਵਾੜੀ’ ਨਾਂ ਬਦਲਣ ਦੀ ਮੰਗ

02/23/2022 7:06:57 PM

ਮੁੰਬਈ (ਬਿਊਰੋ)– ਸਿਨੇਮਾਘਰਾਂ ’ਚ ਰਿਲੀਜ਼ ਤੋਂ 2 ਦਿਨ ਪਹਿਲਾਂ ਆਲੀਆ ਭੱਟ ਦੀ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਕਾਨੂੰਨੀ ਪਚੜੇ ’ਚ ਫੱਸ ਗਈ ਹੈ। ਫ਼ਿਲਮ ’ਤੇ ਉਠਿਆ ਵਿਵਾਦ ਸੁਪਰੀਮ ਕੋਰਟ ’ਚ ਪਹੁੰਚ ਗਿਆ ਹੈ। ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਜੇ. ਕੇ. ਮਾਹੇਸ਼ਵਰੀ ਦੀ ਬੈਂਚ ਨੇ ਇਸ ਦੇ ਨਿਰਮਾਤਾ ਸੰਜੇ ਲੀਲਾ ਭੰਸਾਲੀ ਪ੍ਰੋਡਕਸ਼ਨ ਨੂੰ ਸੁਝਾਅ ਦਿੱਤਾ ਹੈ ਕਿ ਕੀ ਇਸ ਫ਼ਿਲਮ ਦਾ ਨਾਂ ਬਦਲਿਆ ਜਾ ਸਕਦਾ ਹੈ?

ਇਹ ਖ਼ਬਰ ਵੀ ਪੜ੍ਹੋ : ਝੂਠੀ ਖ਼ਬਰ ਫੈਲਾਉਣ ’ਤੇ ਭੜਕੀ ਉਰਵਸ਼ੀ ਰੌਤੇਲਾ, ਨਿਊਜ਼ ਪੋਰਟਲ ਨੂੰ ਸੁਣਾਈਆਂ ਖਰੀਆਂ-ਖਰੀਆਂ

ਅਦਾਲਤ ਨੇ ਕਿਹਾ ਕਿ ਉਸ ਨੇ ਇਹ ਸੁਝਾਅ ਇਸ ਲਈ ਦਿੱਤਾ ਕਿਉਂਕਿ ਫ਼ਿਲਮ ’ਤੇ ਰੋਕ ਨੂੰ ਲੈ ਕੇ ਕਈ ਮੁਕੱਦਮੇ ਵੱਖ-ਵੱਖ ਅਦਾਲਤਾਂ ’ਚ ਸਾਲ ਭਰ ਤੋਂ ਜ਼ਿਆਦਾ ਸਮੇਂ ਤੋਂ ਪੈਂਡਿੰਗ ਹਨ। ਇਸ ਮਾਮਲੇ ’ਤੇ ਸੁਪਰੀਮ ਕੋਰਟ ’ਚ ਵੀਰਵਾਰ ਨੂੰ ਵੀ ਸੁਣਵਾਈ ਹੋਵੇਗੀ।

ਸੁਪਰੀਮ ਕੋਰਟ ’ਚ ਲਗਭਗ ਦੋ ਘੰਟਿਆਂ ਤਕ ਚੱਲੀ ਸੁਣਵਾਈ ਦੌਰਾਨ ਜਸਟਿਸ ਇੰਦਰਾ ਬੈਨਰਜੀ ਦੀ ਅਗਵਾਈ ਵਾਲੀ ਬੈਂਚ ਨੇ ‘ਗੰਗੂਬਾਈ ਕਾਠੀਆਵਾੜੀ’ ਫ਼ਿਲਮ ਬਣਾਉਣ ਵਾਲੇ ਨਿਰਮਾਤਾ ਸੰਜੇ ਲੀਲਾ ਭੰਸਾਲੀ ਨੂੰ ਪੁੱਛਿਆ ਹੈ ਕਿ ਕੀ ਇਸ ਫ਼ਿਲਮ ਦਾ ਨਾਂ ਬਦਲਿਆ ਜਾ ਸਕਦਾ ਹੈ?

ਬਾਬੂਜੀ ਰਾਵਜੀ ਸ਼ਾਹ ਨੇ ਇਸ ਫ਼ਿਲਮ ਦੇ ਨਾਂ ਸਮੇਤ ਕਈ ਪਹਿਲੂਆਂ ’ਤੇ ਇਤਰਾਜ਼ ਜਤਾਉਂਦਿਆਂ ਫ਼ਿਲਮ ਦੀ ਰਿਲੀਜ਼ ਰੋਕਣ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਇਸ ਫ਼ਿਲਮ ਨੂੰ ਲੈ ਕੇ ਕਈ ਸਵਾਲ ਚੁੱਕੇ ਗਏ ਹਨ। ਇਸ ਪਟੀਸ਼ਨ ’ਤੇ ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਜੇ. ਕੇ. ਮਹੇਸ਼ਵਰੀ ਦੀ ਬੈਂਚ ਵੀਰਵਾਰ ਨੂੰ ਵੀ ਸੁਣਵਾਈ ਕਰੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News