ਆਲੀਆ ਭੱਟ ਦੀ ਫ਼ਿਲਮ ਨੇ ਦੁਨੀਆ ਭਰ ’ਚ ਕੀਤੀ 100 ਕਰੋੜ ਤੋਂ ਵੱਧ ਦੀ ਕਮਾਈ
Saturday, Mar 05, 2022 - 10:47 AM (IST)
ਮੁੰਬਈ (ਬਿਊਰੋ)– ਆਲੀਆ ਭੱਟ ਦੀ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਨੇ ਦੁਨੀਆ ਭਰ ’ਚ ਆਪਣਾ ਧਮਾਕਾ ਮਚਾ ਦਿੱਤਾ ਹੈ। ਫ਼ਿਲਮ ਨੇ ਬਾਕਸ ਆਫਿਸ ’ਤੇ ਜ਼ਬਰਦਸਤ ਕਮਾਈ ਕੀਤੀ ਹੈ। ਆਪਣੀ ਰਿਲੀਜ਼ ਦੇ ਪਹਿਲੇ ਹਫ਼ਤੇ ਵਧੀਆ ਕਮਾਈ ਕਰਨ ਤੋਂ ਬਾਅਦ ਹੁਣ ਫ਼ਿਲਮ ਦੂਜੇ ਹਫ਼ਤੇ ’ਚ ਵੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ਼ ਖ਼ਾਨ ਨੂੰ ਪ੍ਰਸ਼ੰਸਕ ਨੇ ਦਿੱਤੀ ਨਸੀਹਤ, ਕਿਹਾ- ‘ਫ਼ਿਲਮਾਂ ’ਚ ਆਉਂਦੇ ਰਹੋ, ਖ਼ਬਰਾਂ ’ਚ ਨਹੀਂ’
ਇਸ ਦੇ ਨਾਲ ਹੀ ਫ਼ਿਲਮ ਨੇ ਦੁਨੀਆ ਭਰ ਦੇ ਬਾਕਸ ਆਫਿਸ ’ਤੇ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਸੰਜੇ ਲੀਲਾ ਭੰਸਾਲੀ ਦੇ ਨਿਰਦੇਸ਼ਨ ’ਚ ਬਣੀ ‘ਗੰਗੂਬਾਈ ਕਾਠੀਆਵਾੜੀ’ ਨੇ ਦੁਨੀਆ ਭਰ ’ਚ 108.3 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।
ਇਸ ਬਾਰੇ ਭੰਸਾਲੀ ਪ੍ਰੋਡਕਸ਼ਨ ਹਾਊਸ ਨੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, ‘ਇੰਨਾ ਸਾਰਾ ਪਿਆਰ ਦੇਣ ਲਈ ਧੰਨਵਾਦ। ਟਿਕਟ ਬੁੱਕ ਕਰੋ।’
ਭਾਰਤੀ ਬਾਕਸ ਆਫਿਸ ’ਤੇ ‘ਗੰਗੂਬਾਈ ਕਾਠੀਆਵਾੜੀ’ ਨੇ ਲਗਭਗ 70 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਦੀ ਕਮਾਈ ’ਚ ਦਿਨ-ਬ-ਦਿਨ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।