ਗੈਰੀ ਸੰਧੂ ਨੇ ਲਾਈਵ ਸ਼ੋਅ ਦੌਰਾਨ ਪਰਿਵਾਰ ਤੋਂ ਮੰਗੀ ਮੁਆਫ਼ੀ, ਜਾਣੋ ਪੂਰਾ ਮਾਮਲਾ

Friday, Sep 27, 2024 - 12:05 PM (IST)

ਐਂਟਰਟੇਨਮੈਂਟ ਡੈਸਕ - ਗਾਇਕ ਗੈਰੀ ਸੰਧੂ ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ, ਜਿਸ ‘ਚ ਉਹ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ। ਹੁਣ ਉਨ੍ਹਾਂ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਆਖ ਰਹੇ ਹਨ ਕਿ ਜਦੋਂ ਤੱਕ ਮਾਪੇ ਹਨ ਉਦੋਂ ਤੱਕ ਹੀ ਠੀਕ ਰਹਿੰਦਾ ਹੈ। ਜੇ ਮੈਂ ਭਰਾ ਕੋਲ ਜਾਂਦਾ ਹਾਂ ਤਾਂ ਭਾਬੀ ਨੂੰ ਮੇਰੇ ਤੋਂ ਪ੍ਰੋਬਲਮ ਹੈ ਅਤੇ ਭੈਣ ਮੇਰੀ ਜਰਮਨੀ ‘ਚ ਰਹਿੰਦੀ ਹੈ, ਉਸ ਕੋਲ ਜਾਂਦਾ ਹਾਂ ਤਾਂ ਜੀਜੇ ਨੂੰ ਮੇਰੇ ਤੋਂ ਦਿੱਕਤ ਹੈ, ਮੈਂ ਜਾਵਾਂ ਤਾਂ ਕਿੱਥੇ ਜਾਵਾਂ। ਇਸ ਲਈ ਸਾਰੇ ਜਣੇ ਮੈਨੂੰ ਮੁਆਫ ਕਰ ਦਿਓ।''

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ

ਗੈਰੀ ਸੰਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ Ammy Virk ਨੇ ਹੱਥ ਜੋੜ ਕੇ Gurdas Maan ਤੋਂ ਮੰਗੀ ਮੁਆਫ਼ੀ, ਜਾਣੋ ਕੀ ਹੈ ਮਾਮਲਾ

ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ, ਜਿਸ ‘ਚ 'ਬੰਦਾ ਬਣ ਜਾ', 'ਮੌਤ ਮਾਰਦੀ ਨਾਂ ਬੰਦੇ ਨੂੰ ਤਾਂ ਈਗੋ ਮਾਰਦੀ', 'ਈਲੀਗਲ ਵੈਪਨ' ਸਣੇ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਲਈ ਵੀ ਕਈ ਗੀਤ ਗਾਏ ਹਨ ।   

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News