ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਗੈਰੀ ਸੰਧੂ ਨੇ ਕੀਤੀ ਟਿੱਪਣੀ, ਕਿਹਾ– ‘ਮੌਤ ਮਾਰਦੀ ਨਾ ਬੰਦੇ ਨੂੰ...’

03/11/2022 5:17:17 PM

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੀ ਪੰਜਾਬ ਵਿਧਾਨ ਸਭਾ ਚੋਣਾਂ 2022 ’ਚ ਵੱਡੀ ਹਾਰ ਹੋਈ ਹੈ। ਸਿੱਧੂ ਮੂਸੇ ਵਾਲਾ ਨੂੰ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ 60 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਚੋਣ ਹਾਰਨ ਮਗਰੋਂ ਸਿੱਧੂ ਮੂਸੇ ਵਾਲਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਇਸ ਹਾਰ ਤੋਂ ਬਾਅਦ ਸਿੱਧੂ ਮੂਸੇ ਵਾਲਾ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਪੰਜਾਬੀ ਗਾਇਕ ਗੈਰੀ ਸੰਧੂ ਨੇ ਵੀ ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਟਿੱਪਣੀ ਕੀਤੀ ਹੈ।

ਗੈਰੀ ਸੰਧੂ ਨੇ ਸਨੈਪਚੈਟ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਸਿੱਧੂ ਮੂਸੇ ਵਾਲਾ ਦਾ ਗੀਤ ਲਗਾਇਆ ਗਿਆ ਹੈ, ਜਿਸ ਨਾਲ ਗੈਰੀ ਨੇ ਲਿਖਿਆ ਹੈ, ‘ਮੌਤ ਮਾਰਦੀ ਨਾ ਬੰਦੇ ਨੂੰ ਤਾਂ ਈਗੋ ਮਾਰਦੀ।’

PunjabKesari

ਦੱਸ ਦੇਈਏ ਕਿ ਗੈਰੀ ਸੰਧੂ ਤੇ ਸਿੱਧੂ ਮੂਸੇ ਵਾਲਾ ਦੀ ਤਕਰਾਰ ਕੁਝ ਸਮੇਂ ਬਾਅਦ ਦੇਖਣ ਨੂੰ ਮਿਲਦੀ ਰਹਿੰਦੀ ਹੈ। ਉਥੇ ਸਿੱਧੂ ਮੂਸੇ ਵਾਲਾ ’ਤੇ ਗੈਰੀ ਸੰਧੂ ਦਾ ਕੁਮੈਂਟ ਕਰਨਾ ਹੈਰਾਨੀ ਵਾਲੀ ਗੱਲ ਨਹੀਂ ਹੈ।

ਨੋਟ– ਗੈਰੀ ਦੀ ਇਸ ਪੋਸਟ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News