ਗੈਰੀ ਸੰਧੂ ਪ੍ਰਾਂਜਲ ਦਹੀਆ ਦੇ ਨਾਲ ‘ਫਲਾਈ’ ਗੀਤ ‘ਤੇ ਨੱਚਦੇ ਆਏ ਨਜ਼ਰ, ਦੇਖੋ ਵੀਡੀਓ

Tuesday, Oct 08, 2024 - 11:51 AM (IST)

ਗੈਰੀ ਸੰਧੂ ਪ੍ਰਾਂਜਲ ਦਹੀਆ ਦੇ ਨਾਲ ‘ਫਲਾਈ’ ਗੀਤ ‘ਤੇ ਨੱਚਦੇ ਆਏ ਨਜ਼ਰ, ਦੇਖੋ ਵੀਡੀਓ

ਜਲੰਧਰ- ਪੰਜਾਬੀ ਗਾਇਕ ਗੈਰੀ ਸੰਧੂ ਪਾਲੀਵੁੱਡ ਦੇ ਮਸ਼ਹੂਰ ਸਿਤਾਰਿਆਂ 'ਚੋਂ ਇਕ ਹਨ।ਗੈਰੀ ਸੰਧੂ ਬਹੁਤ ਹੀ ਵਧੀਆ ਸੁਭਾਅ ਦੇ ਮਾਲਕ ਹਨ । ਉਹ ਅਕਸਰ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਪ੍ਰਾਂਜਲ ਦਹੀਆ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਗੈਰੀ ਸੰਧੂ ਪ੍ਰਾਂਜਲ ਦਹੀਆ ਦੇ ਨਾਲ ਫਲਾਈ ਗੀਤ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਦੋਨਾਂ ਕਲਾਕਾਰਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

 

 
 
 
 
 
 
 
 
 
 
 
 
 
 
 
 

A post shared by Instant Pollywood (@instantpollywood)

ਦੱਸ ਦਈਏ ਕਿ ਜੈਸਮੀਨ ਅਖਤਰ ਤੇ ਸੱਬਾ ਮਰਾੜ ਦਾ ਗੀਤ ਕੁਝ ਦਿਨ ਪਹਿਲਾਂ ਰਿਲੀਜ਼ ਹੋਇਆ ਸੀ ਅਤੇ ਇਹ ਗੀਤ ਟ੍ਰੈਂਡਿੰਗ ‘ਚ ਚੱਲ ਰਿਹਾ ਹੈ।ਇਸ ਗੀਤ ਦੀ ਫੀਚਰਿੰਗ ‘ਚ ਪ੍ਰਾਂਜਲ ਦਹੀਆ ਤੇ ਸੱਬਾ ਬਰਾੜ ਨਜ਼ਰ ਆਏ ਸਨ ।ਗੈਰੀ ਸੰਧੂ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ  ਕਰਦੇ ਹੋਏ ਨਜ਼ਰ ਆ ਰਹੇ ਹਨ।  

ਇਹ ਖ਼ਬਰ ਵੀ ਪੜ੍ਹੋ ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਨੇ ਮਾਂ ਦੇ ਨਾਲ ਸਾਂਝੀ ਕੀਤੀ ਤਸਵੀਰ

ਸੱਬਾ ਮਰਾੜ ਸੋਸ਼ਲ ਮੀਡੀਆ ‘ਤੇ ਛਾਏ

ਸੱਬਾ ਮਰਾੜ ਦਾ ਇਹ ਗੀਤ ਕਈ ਦਿਨ ਪਹਿਲਾਂ ਰਿਲੀਜ਼ ਹੋਇਆ ਸੀ ਅਤੇ ਇਸੇ ਗੀਤ ਨੇ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਦਿਵਾ ਦਿੱਤੀ ਹੈ। ਸੱਬਾ ਮਰਾੜ ਛੋਟੇ ਜਿਹੇ ਪਿੰਡ ਤੋਂ ਉੱਠਿਆ ਹੈ ਅਤੇ ਉਹ ਅਕਸਰ ਮਿਹਨਤ ਮਜ਼ਦੂਰੀ ਕਰਦਾ ਨਜ਼ਰ ਆਉਂਦਾ ਹੈ।ਉਸ ਨੇ ਸਿਕਓਰਿਟੀ ਗਾਰਡ ਤੋਂ ਲੈ ਕੇ ਮਜ਼ਦੂਰੀ ਤੱਕ ਕੀਤੀ ਹੈ।    

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Priyanka

Content Editor

Related News