ਗੀਤਾ ਬਸਰਾ ਆਪਣੇ ਪੁੱਤਰ ਨੂੰ ਲੋਰੀ ਦੇ ਕੇ ਸੁਲਾਉਂਦੀ ਆਈ ਨਜ਼ਰ (ਵੀਡੀਓ)

Tuesday, Aug 24, 2021 - 05:00 PM (IST)

ਗੀਤਾ ਬਸਰਾ ਆਪਣੇ ਪੁੱਤਰ ਨੂੰ ਲੋਰੀ ਦੇ ਕੇ ਸੁਲਾਉਂਦੀ ਆਈ ਨਜ਼ਰ (ਵੀਡੀਓ)

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਤੇ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਜੋ ਕਿ ਇਸ ਸਾਲ ਜੁਲਾਈ ਮਹੀਨੇ ‘ਚ ਦੂਜੀ ਵਾਰ ਮਾਂ ਬਣੀ ਹੈ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖ਼ਸ਼ੀ ਹੈ। ਗੀਤਾ ਬਸਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਪ੍ਰੇਗਨੈਂਸੀ ਤੋਂ ਪਹਿਲਾਂ ਵੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਯੋਗਾ ਵਾਲੀ ਵੀਡੀਓਜ਼ ਸਾਂਝੀ ਕਰਦੀ ਰਹਿੰਦੀ ਸੀ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਜੋਵਨ ਵੀਰ ਸਿੰਘ ਪਲਾਹਾ ਦੇ ਨਾਲ ਪਿਆਰੀ ਜਿਹੀ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ ‘ਚ ਗੀਤਾ ਬਸਰਾ ਆਪਣੇ ਪੁੱਤਰ ਨੂੰ ਲੋਰੀ ਦੇ ਕੇ ਸੁਲਾਉਂਦੀ ਹੋਈ ਨਜ਼ਰ ਆ ਰਹੀ ਹੈ। ਉਧਰ ਜੋਵਨ ਵੀਰ ਸਿੰਘ ਪਲਾਹਾ ਵੀ ਆਪਣੀ ਮੰਮੀ ਦੇ ਮੋਢੇ ਦੇ ਨਾਲ ਲੱਗ ਕੇ ਆਰਾਮ ਦੇ ਨਾਲ ਆਪਣੀ ਨੀਂਦ ਦਾ ਆਨੰਦ ਲੈ ਰਿਹਾ ਹੈ।

 
 
 
 
 
 
 
 
 
 
 
 
 
 
 

A post shared by Geeta Basra (@geetabasra)


ਵੀਡੀਓ ‘ਚ ਗੀਤਾ ਬਸਰਾ ਦੀ ਧੀ ਰਾਣੀ ਹਿਨਾਇਆ ਹੀਰ ਵੀ ਨਜ਼ਰ ਆ ਰਹੀ ਹੈ, ਜੋ ਕਿ ਆਪਣੀ ਮਾਂ ਦੀ ਨਕਲ ਕਰਕੇ ਆਪਣੇ ਗੁੱਡੇ ਨੂੰ ਸੁਲਾਉਂਦੀ ਹੋਈ ਨਜ਼ਰ ਆ ਰਹੀ ਹੈ। ਮਾਂ-ਧੀ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ‘ਚ ਰੱਖੜੀ ਦੇ ਮੌਕੇ ਉੱਤੇ ਗੀਤਾ ਬਸਰਾ ਨੇ ਆਪਣੇ ਬੱਚਿਆਂ ਦੀ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਸੀ । ਜਿਸ 'ਚ ਹਿਨਾਇਆ ਆਪਣੇ ਵੀਰ ਦੇ ਰੱਖੜੀ ਬੰਨਦੀ ਹੋਈ ਨਜ਼ਰ ਆ ਰਹੀ ਸੀ। ਜੇ ਗੱਲ ਕਰੀਏ ਗੀਤਾ ਬਸਰਾ ਅਤੇ ਭੱਜੀ ਦੀ ਲਵ ਸਟੋਰੀ ਦੀ ਤਾਂ ਉਹ ਇੱਕ ਪੋਸਟਰ ਤੋਂ ਸ਼ੁਰੂ ਹੋਈ ਸੀ। ਹਰਭਜਨ ਸਿੰਘ ਨੇ ਗੀਤਾ ਨੂੰ ਸਭ ਤੋਂ ਪਹਿਲਾਂ ਇੱਕ ਪੋਸਟਰ ਉੱਤੇ ਦੇਖਿਆ ਸੀ। ਜਿਸ ਤੋਂ ਬਾਅਦ ਭੱਜੀ ਨੇ ਬਹੁਤ ਸਾਰੇ ਪਾਪੜ ਵੇਲ ਕੇ ਗੀਤਾ ਨੂੰ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਸੀ। ਲੰਬੇ ਸਮੇਂ ਤੱਕ ਇੱਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਇਸ ਜੋੜੀ ਨੇ ਸਾਲ 2015 ‘ਚ ਗੁਰੂ ਘਰ ‘ਚ ਲਾਵਾਂ ਲੈ ਕੇ ਵਿਆਹ ਕਰਵਾ ਲਿਆ ਸੀ।

 


author

Aarti dhillon

Content Editor

Related News