ਪਤੀ ਅਤੇ ਬੱਚਿਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਗੀਤਾ ਬਸਰਾ, ਦੇਖੋ ਖੂਬਸੂਰਤ ਵੀਡੀਓ

12/05/2021 1:35:27 PM

ਮੁੰਬਈ- ਬਾਲੀਵੁੱਡ ਅਦਾਕਾਰਾ ਗੀਤਾ ਬਸਰਾ ਅਤੇ ਹਰਭਜਨ ਸਿੰਘ ਜੋ ਕਿ ਇਨੀਂ ਦਿਨੀਂ ਪੰਜਾਬ ਪਹੁੰਚੇ ਹੋਏ ਹਨ। ਗੀਤਾ ਬਸਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਰਕੇ ਉਹ ਪੰਜਾਬ ਤੋਂ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਰਿਵਾਰ ਦੇ ਨਾਲ ਅੰਮ੍ਰਿਤਸਰ ਪਹੁੰਚੀ ਹੈ। ਜਿੱਥੇ ਉਨ੍ਹਾਂ ਨੇ ਆਪਣੇ ਨਵਜੰਮੇ ਪੁੱਤਰ ਅਤੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਿਆ।

 
 
 
 
 
 
 
 
 
 
 
 
 
 
 

A post shared by Geeta Basra (@geetabasra)


ਗੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੇ ਪਤੀ ਹਰਭਜਨ ਸਿੰਘ ਅਤੇ ਬੱਚਿਆਂ ਦੇ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਚਿਹਰੇ ਨੂੰ ਹਾਰਟ ਵਾਲੇ ਇਮੋਜ਼ੀ ਦੇ ਨਾਲ ਛਿਪਾ ਕੇ ਪੋਸਟ ਕੀਤਾ ਹੈ। ਗੀਤਾ ਅਤੇ ਹਿਨਾਇਆ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ। ਇਸ ਤੋਂ ਇਲਾਵਾ ਗੀਤਾ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari
ਕ੍ਰਿਕਟਰ ਹਰਭਜਨ ਸਿੰਘ ਅਤੇ ਅਦਾਕਾਰਾ ਗੀਤਾ ਬਸਰਾ ਜੋ ਕਿ ਇਸ ਸਾਲ ਦੂਜੀ ਵਾਰ ਮਾਤਾ ਪਿਤਾ ਬਣੇ ਹਨ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖ਼ਸ਼ੀ ਹੈ। ਇਸ ਤੋਂ ਪਹਿਲਾਂ ਦੋਨਾਂ ਦੀ ਇਕ ਧੀ ਹੈ। ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ।

 
 
 
 
 
 
 
 
 
 
 
 
 
 
 

A post shared by Geeta Basra (@geetabasra)

ਵਿਆਹ ਤੋਂ ਪਹਿਲਾਂ ਗੀਤਾ ਬਸਰਾ ਬਾਲੀਵੁੱਡ ਜਗਤ ‘ਚ ਕਾਫੀ ਸਰਗਰਮ ਸੀ ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਐਕਟਿੰਗ ਤੋਂ ਦੂਰੀ ਬਣਾ ਲਈ ਸੀ। ਪਰ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।


Aarti dhillon

Content Editor

Related News