ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਫ਼ਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’

07/08/2022 11:52:35 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’ ਅੱਜ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ। ਫ਼ਿਲਮ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਹਰਦੀਪ ਗਿੱਲ ਤੇ ਮਿੰਟੂ ਕਾਪਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਦੱਸ ਦੇਈਏ ਕਿ ਫ਼ਿਲਮ ਦੇ ਟਰੇਲਰ ਨੂੰ ਹੁਣ ਤਕ ਯੂਟਿਊਬ ’ਤੇ 6.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ ਦੇ ਹੁਣ ਤਕ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’, ‘ਜਾਨ ਵਾਰ ਦਾ’, ‘ਮਿਸ਼ਰੀ ਦੀ ਡਲੀ’ ਤੇ ‘ਸਹੇਲੀ’ ਵਰਗੇ ਗੀਤ ਰਿਲੀਜ਼ ਹੋ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ : ਗਾਇਕ ਮਨਕੀਰਤ ਔਲਖ ਦੇ ਗੰਨਮੈਨ ਸਮੇਤ 2 ਪੁਲਸ ਕਰਮਚਾਰੀ ਗ੍ਰਿਫ਼ਤਾਰ

ਇਨ੍ਹਾਂ ਗੀਤਾਂ ਨੂੰ ਵੀ ਗੁਰਨਾਮ ਤੇ ਸਰਗੁਣ ਦੇ ਚਾਹੁਣ ਵਾਲਿਆਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਟਰੇਲਰ ’ਚ ਸਾਨੂੰ ਇਹੀ ਝਲਕ ਦੇਖਣ ਨੂੰ ਮਿਲੀ ਹੈ ਕੇ ਗੁਰਨਾਮ ਤੇ ਸਰਗੁਣ ਆਪਸ ’ਚ ਇਕ-ਦੂਜੇ ਨੂੰ ਪਿਆਰ ਕਰਦੇ ਹਨ ਪਰ ਵਿਚੋਲੇ ਵਲੋਂ ਗਲਤ ਰਿਸ਼ਤਾ ਭੇਜੇ ਜਾਣ ਤੋਂ ਬਾਅਦ ਇਨ੍ਹਾਂ ਦੋਵਾਂ ’ਚ ਤਕਰਾਰ ਸ਼ੁਰੂ ਹੋ ਜਾਂਦਾ ਹੈ ਤੇ ਦੋਵੇਂ ਇਕ-ਦੂਜੇ ਨੂੰ ਛੱਡ ਕਿਸੇ ਹੋਰ ਨਾਲ ਵਿਆਹ ਕਰਵਾਉਣਾ ਚਾਹੁੰਦੇ ਹਨ। ਹੁਣ ਦੋਵਾਂ ਦਾ ਵਿਆਹ ਕਿਸ ਨਾਲ ਹੁੰਦਾ ਹੈ ਜਾਂ ਕਿਸ ਨਾਲ ਨਹੀਂ, ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।

ਫ਼ਿਲਮ ਦੀ ਕਹਾਣੀ ਨੂੰ ਅੰਬਰਦੀਪ ਸਿੰਘ ਨੂੰ ਲਿਖਿਆ ਹੈ। ਇਸ ਨੂੰ ਡਾਇਰੈਕਟ ਸ਼ਿਤਿਜ ਚੌਧਰੀ ਨੇ ਕੀਤਾ ਹੈ। ਫ਼ਿਲਮ ਜ਼ੀ ਸਟੂਡੀਓਜ਼, ਸ਼੍ਰੀ ਨਰੋਤਮ ਜੀ ਫ਼ਿਲਮਜ਼ ਪ੍ਰੋਡਕਸ਼ਨ, ਬਿੱਗ ਬੈਸ਼ ਪ੍ਰੋਡਿਊਸਰਜ਼ ਐੱਲ. ਐੱਲ. ਪੀ. ਐਂਡ ਬਾਲੀਵੁੱਡ ਹਾਈਟਸ ਦੀ ਸਾਂਝੀ ਪੇਸ਼ਕਸ਼ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News