ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’ (ਵੀਡੀਓ)

Friday, Jul 08, 2022 - 04:31 PM (IST)

ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’ (ਵੀਡੀਓ)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’ ਅੱਜ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਚੁੱਕੀ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਰੇਟਿੰਗ ਵੀ ਵਧੀਆ ਦੇ ਰਹੇ ਹਨ। ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਤੁਸੀਂ ਦਰਸ਼ਕਾਂ ਦੇ ਰੀਵਿਊਜ਼ ਜਾਣ ਸਕਦੇ ਹੋ–

ਫ਼ਿਲਮ ’ਚ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਹਰਦੀਪ ਗਿੱਲ ਤੇ ਮਿੰਟੂ ਕਾਪਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਕਹਾਣੀ ਨੂੰ ਅੰਬਰਦੀਪ ਸਿੰਘ ਨੂੰ ਲਿਖਿਆ ਹੈ। ਇਸ ਨੂੰ ਡਾਇਰੈਕਟ ਸ਼ਿਤਿਜ ਚੌਧਰੀ ਨੇ ਕੀਤਾ ਹੈ। ਫ਼ਿਲਮ ਜ਼ੀ ਸਟੂਡੀਓਜ਼, ਸ਼੍ਰੀ ਨਰੋਤਮ ਜੀ ਫ਼ਿਲਮਜ਼ ਪ੍ਰੋਡਕਸ਼ਨ, ਬਿੱਗ ਬੈਸ਼ ਪ੍ਰੋਡਿਊਸਰਜ਼ ਐੱਲ. ਐੱਲ. ਪੀ. ਐਂਡ ਬਾਲੀਵੁੱਡ ਹਾਈਟਸ ਦੀ ਸਾਂਝੀ ਪੇਸ਼ਕਸ਼ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News