ਗਿੱਪੀ ਗਰੇਵਾਲ ਦੀ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' 13 ਸਤੰਬਰ ਨੂੰ ਵਰਲਡ-ਵਾਈਡ ਹੋਵੇਗੀ ਰਿਲੀਜ਼

Wednesday, Aug 21, 2024 - 12:02 PM (IST)

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾਂ ਦੇ ਸੁਪਰ ਸਟਾਰ ਵਜੋਂ ਸ਼ੁਮਾਰ ਕਰਵਾ ਰਹੇ ਗਿੱਪੀ ਗਰੇਵਾਲ ਅਪਣੀ ਨਵੀਂ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਇੰਨੀ ਦਿਨੀ ਮੁੜ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜੀਓ ਸਟੂਡਿਓਜ਼, ਹੰਬਲ ਮੋਸ਼ਨ ਪਿਕਚਰਜ਼ ਅਤੇ ਪਨੋਰਮਾ ਸਟੂਡਿਓਜ਼ ਵੱਲੋ ਪ੍ਰਸਤੁਤ ਕੀਤੀ ਜਾ ਰਹੀ ਇਸ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਲਾ ਅਤੇ ਵਿਨੋਦ ਅਸਵਾਲ ਦੁਆਰਾ ਕੀਤਾ ਗਿਆ ਹੈ, ਜਦੋਂਕਿ ਨਿਰਦੇਸ਼ਨ ਅਤੇ ਲੇਖਣ ਦੀ ਦੋਹਰੀ ਜਿੰਮੇਵਾਰੀ ਗਿੱਪੀ ਗਰੇਵਾਲ ਵੱਲੋਂ ਹੀ ਨਿਭਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ ਰੇਪ ਕੇਸ 'ਤੇ ਕਰਨ ਔਜਲਾ ਦਾ ਫੁੱਟਿਆ ਗੁੱਸਾ, ਕਿਹਾ- ਬਲਾਤਕਾਰੀ 'ਤੇ ਕੋਈ ਰਹਿਮ ਨਹੀਂ...

ਕੈਨੇਡਾ ਤੋਂ ਇਲਾਵਾ ਪੰਜਾਬ ਦੇ ਰੋਪੜ ਨੇੜਲੇ ਇਲਾਕਿਆਂ 'ਚ ਫਿਲਮਾਈ ਗਈ ਇਸ ਅਰਥ-ਭਰਪੂਰ ਫ਼ਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਲੀਡ ਜੋੜੀ ਵਜੋਂ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ, ਤਾਨਿਆ ਮਹਾਜਨ ਆਦਿ ਵੱਲੋਂ ਵੀ ਮਹੱਤਵਪੂਰਨ ਅਤੇ ਸਪੋਰਟਿੰਗ ਕਿਰਦਾਰ ਅਦਾ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ -  ਕੋਲਕਾਤਾ ਰੇਪ ਕੇਸ 'ਤੇ ਫੁੱਟਿਆ ਪੰਜਾਬੀ ਕਲਾਕਾਰਾਂ ਦਾ ਗੁੱਸਾ, ਬੋਲੇ- ਭਾਰਤ 'ਚ ਕੁੜੀਆਂ ਸੁਰੱਖਿਅਤ ਨਹੀਂ....

ਦੱਸਣਯੋਗ ਹੈ ਕਿ ਸਾਲ 2016 'ਚ ਰਿਲੀਜ਼ ਹੋਈ 'ਅਰਦਾਸ' ਅਤੇ ਸਾਲ 2019 'ਚ ਸਾਹਮਣੇ ਆਈ 'ਅਰਦਾਸ ਕਰਾਂ' ਦੀ ਤੀਜੇ ਸੀਕਵਲ ਵਜੋਂ ਦਰਸ਼ਕਾਂ ਦੇ ਸਨਮੁੱਖ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਵਿਸ਼ਾਲ ਕੈਨਵਸ ਅਧੀਨ ਬਣਾਇਆ ਗਿਆ ਹੈ। ਇਸ ਫ਼ਿਲਮ ਨੂੰ 13 ਸਤੰਬਰ ਨੂੰ ਵਰਲਡ-ਵਾਈਡ ਰਿਲੀਜ਼ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News