ਗਿੱਪੀ ਗਰੇਵਾਲ ਤੇ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਨੂੰ ਇੰਝ ਦਿੱਤੀ ਜਨਮਦਿਨ ਦੀ ਵਧਾਈ, ਵੇਖੋ ਖ਼ਾਸ ਪੋਸਟਾਂ

Monday, Oct 17, 2022 - 01:26 PM (IST)

ਗਿੱਪੀ ਗਰੇਵਾਲ ਤੇ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਨੂੰ ਇੰਝ ਦਿੱਤੀ ਜਨਮਦਿਨ ਦੀ ਵਧਾਈ, ਵੇਖੋ ਖ਼ਾਸ ਪੋਸਟਾਂ

ਜਲੰਧਰ (ਬਿਊਰੋ) : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮਦਿਨ ਹੈ। ਅੱਜ ਉਹ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਜਨਮਦਿਨ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਵੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। 

PunjabKesari

ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਸੀ. ਐੱਮ. ਮਾਨ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਭਗਵੰਤ ਮਾਨ ਦੀ ਤਸਵੀਰ ਸ਼ੇਅਰ ਕੀਤੀ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, "ਪੰਜਾਬ ਦੇ ਸੀ. ਐੱਮ. ਸਰਦਾਰ ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਵਾਹਿਗੁਰੂ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ 'ਚ ਰੱਖਣ।" ਉਥੇ ਹੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਜਨਮਦਿਨ ਮੌਕੇ ਇੱਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, "ਵਾਹਿਗੁਰੂ ਚੜ੍ਹਦੀ ਕਲਾ ਬਖਸ਼ਣ।"

PunjabKesari

ਦੱਸਣਯੋਗ ਹੈ ਕਿ ਭਗਵੰਤ ਮਾਨ ਰਾਜਨੀਤੀ 'ਚ ਆਉਣ ਤੋਂ ਪਹਿਲਾਂ ਖ਼ੁਦ ਕਲਾਕਾਰ ਸਨ। ਉਨ੍ਹਾਂ ਦਾ ਕਾਮੇਡੀ ਕਿਰਦਾਰ 'ਜੁਗਨੂ' ਘਰ-ਘਰ ਮਸ਼ਹੂਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਗਿਣਤੀ ਪੰਜਾਬ ਦੇ ਬੈਸਟ ਕਮੇਡੀਅਨਾਂ 'ਚ ਹੁੰਦੀ ਰਹੀ ਹੈ। ਉਹ ਇਸੇ ਸਾਲ ਮਾਰਚ 'ਚ ਪੰਜਾਬ ਦੇ ਸੀ. ਐੱਮ. ਬਣੇ ਸਨ। 16 ਮਾਰਚ ਨੂੰ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸੀ. ਐੱਮ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਦੇ ਨਾਲ ਹੀ ਭਗਵੰਤ ਮਾਨ ਇਸੇ ਨਾਲ ਵਿਆਹ ਦੇ ਬੰਧਨ 'ਚ ਵੀ ਬੱਝੇ ਹਨ। ਆਪਣੇ ਵਿਆਹ ਨੂੰ ਲੈ ਕੇ ਵੀ ਭਗਵੰਤ ਮਾਨ ਕਾਫ਼ੀ ਸੁਰਖੀਆਂ 'ਚ ਰਹੇ ਸਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News