ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਬਜ਼ੁਰਗ ਬੇਬੇ ਦਾ ਖ਼ੂਬਸੂਰਤ ਵੀਡੀਓ, ਕਿਹਾ ''ਦਿਲ ਹੋਣਾ ਚਾਹੀਦਾ ਜਵਾਨ...''

Friday, Dec 31, 2021 - 12:03 PM (IST)

ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਬਜ਼ੁਰਗ ਬੇਬੇ ਦਾ ਖ਼ੂਬਸੂਰਤ ਵੀਡੀਓ, ਕਿਹਾ ''ਦਿਲ ਹੋਣਾ ਚਾਹੀਦਾ ਜਵਾਨ...''

ਚੰਡੀਗੜ੍ਹ (ਬਿਊਰੋ) - ਸੋਸ਼ਲ ਮੀਡੀਆ 'ਤੇ ਆਏ ਦਿਨ ਕੋਈ ਨਾ ਕੋਈ ਵਿਅਕਤੀ ਚਰਚਾ 'ਚ ਆਉਂਦਾ ਰਹਿੰਦਾ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਬਜ਼ੁਰਗ ਬੇਬੇ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦਰਅਸਲ, ਇਹ ਬੇਬੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦੇ ਇਕ ਗੀਤ 'ਤੇ ਡਾਂਸ ਕਰਦੀ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ। ਬਜ਼ੁਰਗ ਮਹਿਲਾ ਦੀ ਇਹ ਬੇਹੱਦ ਹੀ ਖ਼ੂਬਸੁਰਤ ਵੀਡੀਓ ਹੈ, ਜਿਸ ਨੂੰ ਫੈਨਜ਼ ਵੀ ਬਹੁਤ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਗਿੱਪੀ ਗਰੇਵਾਲ ਵਲੋਂ ਸਾਂਝੀ ਕੀਤੀ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਬਜ਼ੁਰਗ ਮਹਿਲਾ ਨੇ ਸੂਟ ਪਾਇਆ ਹੋਇਆ ਤੇ ਵਾਲਾਂ 'ਚ ਪਰਾਂਦਾ ਹੈ। ਸਧਾਰਨ ਜਿਹੀ ਦਿਖਾਈ ਦੇਣ ਵਾਲੀ ਇਹ ਬਜ਼ੁਰਗ ਮਹਿਲਾ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦੇ ਗੀਤ 'ਗੋਰੀ ਦੀਆਂ ਝਾਂਜਰਾਂ' 'ਤੇ ਨੱਚਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ, "ਦਿਲ ਹੋਣਾ ਚਾਹੀਦਾ ਜਵਾਨ।" ਗਿੱਪੀ ਗਰੇਵਾਲ ਨੇ ਇਹ ਵੀਡੀਓ ਆਪਣੀ ਇਸ ਗੀਤ ਦੀ ਟੀਮ ਦੇ ਲੋਕਾਂ ਨੂੰ ਵੀ ਟੈਗ ਕੀਤੀ ਹੈ।

PunjabKesari

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਇਸੇ ਮਹੀਨੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। 'ਸ਼ਾਵਾ ਨੀ ਗਿਰਧਾਰੀ ਲਾਲ' 'ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ, ਯਾਮੀ ਗੌਤਮ, ਪਾਇਲ ਰਾਜਪੂਤ, ਤਨੂੰ ਗਰੇਵਾਲ, ਸੀਮਾ ਕੌਸ਼ਲ, ਸਰਦਾਰ ਸੋਹੀ ਆਦਿ ਕਈ ਕਲਾਕਾਰਾਂ ਨੇ ਕੰਮ ਕੀਤਾ ਹੈ।


ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਸਾਡੇ ਨਾਲ ਸਾਂਝੀ ਕਰੋ।


author

sunita

Content Editor

Related News