ਗਿੱਪੀ, ਘੁੱਗੀ ਤੇ ਬਾਵਾ ਨੇ ਕੀਤੀ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਮੁਲਾਕਾਤ

07/22/2020 7:17:27 PM

ਚੰਡੀਗੜ੍ਹ (ਬਿਊਰੋ) ਪੰਜਾਬੀ ਗਾਇਕ, ਅਦਾਕਾਰ ਤੇ ਨਿਰਮਾਤਾ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ ਤੇ ਰਣਜੀਤ ਬਾਵਾ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਮੁਲਾਕਾਤ ਕੀਤੀ। ਇਨ੍ਹਾਂ ਕਲਾਕਾਰਾਂ ਵੱਲੋਂ ਪੰਜਾਬ 'ਚ ਮੁੜ ਫ਼ਿਲਮਾਂ ਦੀ ਸ਼ੂਟਿੰਗ ਸ਼ੁਰੂ ਕਰਨ ਦੀ ਇਜ਼ਾਜਤ ਮੰਗੀ ਗਈ ਹੈ। ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਗੱਲਬਾਤ ਕਰਦਿਆਂ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਉਹ ਇਸ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਹੁਣ ਮੁੜ ਸ਼ੂਟਿੰਗ ਕਰਨਾ ਚਾਹੁੰਦੇ ਹਨ ਤੇ ਜਿਸ ਨੂੰ ਲੈ ਕੇ ਉਚਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਸਮਾਂ ਪਹਿਲਾਂ ਹੀ ਪੰਜਾਬ 'ਚ ਕਲਾਕਾਰਾਂ ਨੂੰ ਸ਼ੂਟਿੰਗ ਕਰਨ ਦੀ ਇਜ਼ਾਜਤ ਦੇ ਦਿੱਤੀ ਸੀ ਪਰ ਇਸ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਹੋਣ ਕਾਰਨ ਕਲਾਕਾਰ ਫ਼ਿਲਮਾਂ ਦੀ ਸ਼ੂਟਿੰਗ ਨਹੀਂ ਕਰ ਸਕਦੇ। ਕਲਾਕਾਰਾਂ ਦੀ ਇਸ ਚਿੰਤਾ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਜਲਦ ਤੋਂ ਜਲਦ ਨਵੇਂ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਮੁੜ ਤੋਂ ਪੰਜਾਬ 'ਚ ਫ਼ਿਲਮਾਂ ਅਤੇ ਗੀਤਾਂ ਦੀ ਸ਼ੂਟਿੰਗ ਸ਼ੁਰੂ ਹੋ ਸਕੇ।

 


Lakhan

Content Editor

Related News