ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਦੁਨੀਆ ਭਰ ''ਚ ਹੋਈ ਰਿਲੀਜ਼

Thursday, Jun 29, 2023 - 10:18 AM (IST)

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਇਨ੍ਹੀਂ ਦਿਨੀਂ ਦੇਸ਼-ਵਿਦੇਸ਼ਾਂ ’ਚ ਧੂਮ ਹੈ। ਫ਼ਿਲਮ ਦੀ ਪ੍ਰਮੋਸ਼ਨ ਵੱਡੇ ਪੱਧਰ ’ਤੇ ਹੋਈ ਅਤੇ ਅੱਜ ਇਹ ਫ਼ਿਲਮ ਵੀ ਵੱਡੇ ਪੱਧਰ ’ਤੇ ਦੁਨੀਆ ਭਰ 'ਚ ਰਿਲੀਜ਼ ਹੋ ਚੁੱਕੀ ਹੈ। ਲੰਡਨ ’ਚ ਫ਼ਿਲਮਾਈ ਗਈ ਇਹ ਫ਼ਿਲਮ ਕਾਮੇਡੀ ਤੇ ਡਰਾਮੇ ਨਾਲ ਭਰਪੂਰ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਦੁਨੀਆ ਭਰ ਦੇ 30 ਦੇਸ਼ਾਂ ’ਚ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣੀ ‘ਕੈਰੀ ਆਨ ਜੱਟਾ 3’, ਦੇਖੋ ਸਿਨੇਮਾ ਲਿਸਟਿੰਗ

ਦੱਸ ਦਈਏ ਕਿ ਫ਼ਿਲਮ ‘ਕੈਰੀ ਆਨ ਜੱਟਾ 3’ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦੀਪ ਢਿੱਲੋਂ ਤੇ ਜੈਸਮੀਨ ਨਾਲ ਬਰੈਂਪਟਨ 'ਚ ਹੋਈ ਵੱਡੀ ਵਾਰਦਾਤ, ਭੰਨੀ ਕਾਰ ਦੀ ਵੀਡੀਓ ਸਾਂਝੀ ਕਰ ਦੱਸੇ ਹਾਲਾਤ

ਦੱਸਣਯੋਗ ਹੈ ਕਿ ‘ਕੈਰੀ ਆਨ ਜੱਟਾ’ 1 ਤੇ 2 ਉਹ ਪੰਜਾਬੀ ਫ਼ਿਲਮਾਂ ਹਨ, ਜਿਨ੍ਹਾਂ ਨੂੰ ਪੰਜਾਬੀ ਫ਼ਿਲਮਾਂ ਦਾ ਇਕ ਇਤਿਹਾਸ ਰਚਦਿਆਂ ਪੰਜਾਬੀ ’ਚ ਕਾਮੇਡੀ ਫ਼ਿਲਮਾਂ ਦਾ ਦੌਰ ਸ਼ੁਰੂ ਕੀਤਾ ਸੀ। ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਸੰਗੀਤ ਵੀ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ। ਇਸ ਦਾ ਸੰਗੀਤ ਨਾਮਵਾਰ ਜੋੜੀ ਬੀ ਪਰਾਕ ਤੇ ਜਾਨੀ ਨੇ ਤਿਆਰ ਕੀਤਾ ਹੈ, ਜੋ ਪਹਿਲਾਂ ਹੀ ਦਰਸ਼ਕਾਂ ਦੀ ਕਸਵੱਟੀ ’ਤੇ ਖਰਾ ਉਤਰ ਚੁੱਕੇ ਹਨ। ਨਿਰਦੇਸ਼ਕ ਸਮੀਪ ਕੰਗ ਨੇ ਦੱਸਿਆ ਕਿ ਇਸ ਫ਼ਿਲਮ ਨੂੰ ਸਿਰਫ਼ ਪੰਜਾਬ ਜਾਂ ਪੰਜਾਬੀ ਦਰਸ਼ਕਾਂ ਤੱਕ ਹੀ ਸੀਮਤ ਨਹੀਂ ਰੱਖਿਆ ਗਿਆ, ਸਗੋਂ ਇਸ ਨੂੰ ਦੁਨੀਆ ਭਰ ਦੇ ਸਿਨੇਮਾ ਪ੍ਰੇਮੀਆਂ ਲਈ ਬਣਾਇਆ ਗਿਆ ਹੈ। ਇਹ ਫ਼ਿਲਮ ਪੰਜਾਬੀ ਸਿਨੇਮਾ ਦਾ ਦਾਇਰਾ ਹੋਰ ਵੱਡਾ ਕਰਨ ਦਾ ਦਮ ਰੱਖਦੀ ਹੈ।


ਨੋਟ– ‘ਕੈਰੀ ਆਨ ਜੱਟਾ 3’ ਫ਼ਿਲਮ ਬਾਰੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News