ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਨੇ ਸੁਣਾਇਆ ''ਮੂਲ ਮੰਤਰ'' ਦਾ ਪਾਠ

Wednesday, Sep 04, 2024 - 02:37 PM (IST)

ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਨੇ ਸੁਣਾਇਆ ''ਮੂਲ ਮੰਤਰ'' ਦਾ ਪਾਠ

ਜਲੰਧਰ- ਗਿੱਪੀ  ਗਰੇਵਾਲ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ 'ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ 'ਚ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਮੂਲ ਮੰਤਰ ਦਾ ਪਾਠ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਦਰਅਸਲ ਇਸ ਵੀਡੀਓ 'ਚ ਅਦਾਕਾਰ ਗੁਰਪ੍ਰੀਤ ਘੁੱਗੀ ਗੁਰਬਾਜ਼ ਗਰੇਵਾਲ ਤੋਂ ਪਾਠ ਸੁਣਦੇ ਹੋਏ ਨਜ਼ਰ ਆ ਰਹੇ ਹਨ ।ਗੁਰਪ੍ਰੀਤ ਘੁੱਗੀ ਵੀਡੀਓ 'ਚ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ 'ਗੁਰਬਾਜ਼ ਤੈਨੂੰ ਪਾਠ ਆਉਂਦਾ ਹੈ। ਜਿਸ 'ਤੇ ਗੁਰਬਾਜ਼ ਹਾਂ 'ਚ ਸਿਰ ਹਿਲਾਉਂਦਾ ਹੈ ਅਤੇ ਮੂਲ ਮੰਤਰ ਦਾ ਪਾਠ ਸੁਣਾਉਣਾ ਸ਼ੁਰੂ ਕਰ ਦਿੱਤਾ ਹੈ।

 

 
 
 
 
 
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)


ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਘੁੱਗੀ ਕਹਿੰਦੇ ਹਨ ਕਿ 'ਵੇਖ ਲਓ ਸਾਡੇ ਬੱਚੇ ਨੂੰ ਪਾਠ ਆਉਂਦਾ ਹੈ ਅਤੇ ਮੈਨੂੰ ਇਹ ਕਹਿੰਦੇ ਹੋਏ ਬਹੁਤ ਅਫਸੋਸ ਹੋ ਰਿਹਾ ਹੈ ਕਿ ਕਈਆਂ ਨੂੰ ਪੰਜਾਬੀ 'ਚ ਪਾਠ  ਸ਼ਬਦ ਲਿਖਣਾ ਤੱਕ ਨਹੀਂ ਆਉਂਦਾ । ਗੁਰਬਾਜ਼ ਗਰੇਵਾਲ ਦੇ ਇਸ ਵੀਡੀਓ 'ਤੇ ਫੈਨਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਗੁਰਬਾਜ਼ ਦੀ ਤਾਰੀਫ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News