ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੇ ਗੀਤ 'ਡਿਸਕੋ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

05/02/2024 2:36:43 PM

ਜਲੰਧਰ (ਬਿਊਰੋ) : ਇੰਨੀਂ ਦਿਨੀਂ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਬੀਤੇ 2 ਦਿਨ ਪਹਿਲਾਂ ਹੀ ਫ਼ਿਲਮ ਦਾ ਗੀਤ 'ਡਿਸਕੋ' ਰਿਲੀਜ਼ ਹੋਇਆ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਿਆਰ ਮਿਲ ਰਿਹਾ ਹੈ। ਫ਼ਿਲਮ ਦੇ ਇਸ ਗਾਣੇ ਨੂੰ ਰੈਪਰ ਬਾਦਸ਼ਾਹ ਵਲੋਂ ਗਾਇਆ ਗਿਆ ਹੈ, ਜਿਸ 'ਚ ਗਿੱਪੀ ਗਰੇਵਾਲ ਨਾਲ ਪੁੱਤਰ ਸ਼ਿੰਦਾ ਅਤੇ ਅਦਾਕਾਰਾ ਹਿਨਾ ਖ਼ਾਨ ਦੀ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਹੈ। 'ਡਿਸਕੋ' ਗਾਣੇ ਦੇ ਬੋਲ ਬਾਦਸ਼ਾਹ ਤੇ ਜਾਨੀ ਵਲੋਂ ਮਿਲ ਕੇ ਲਿਖੇ ਗਏ ਹਨ, ਜਿਸ ਨੂੰ ਗਿੱਪੀ ਤੇ ਬਾਦਸ਼ਾਹ ਨੇ ਗਾਇਆ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਬਾਦਸ਼ਾਹ ਦੀ ਜੋੜੀ ਨੇ ਸਾਲ 2016 'ਚ ਗਾਣੇ 'ਆਸਕਰ' ਨੂੰ ਰਿਲੀਜ਼ ਕੀਤਾ ਸੀ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ।  

ਇਥੇ ਵੇਖੋ ਫ਼ਿਲਮ ਦਾ ਗੀਤ -

ਇਸ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਵੇਗੀ।  ਇਸ ਫ਼ਿਲਮ ਰਾਹੀਂ ਟੀ. ਵੀ. ਅਦਾਕਾਰਾ ਹਿਨਾ ਖ਼ਾਨ ਨੇ ਪੰਜਾਬੀ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ। ਫ਼ਿਲਮ 'ਚ ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਡਾਇਰੈਕਟ ਅਮਰਪ੍ਰੀਤ ਜੀ. ਐੱਸ. ਛਾਬੜਾ ਨੇ ਕੀਤਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਤੇ ਏ ਯੂਡਲੀ ਫ਼ਿਲਮ ਦੀ ਪੇਸ਼ਕਸ਼ ਹੈ।

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ ਨਾਲ ਹਿਨਾ ਖ਼ਾਨ ਦੀ ਵੀ ਮੁੱਖ ਭੂਮਿਕਾ ਹੈ। ਇਨ੍ਹਾਂ ਤੋਂ ਇਲਾਵਾ ਜਸਵਿੰਦਰ ਭੱਲਾ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਹਰਦੀਪ ਗਿੱਲ, ਸੀਮਾ ਕੌਸ਼ਲ, ਗੁਰੀ ਘੁੰਮਣ ਤੇ ਹਰਿੰਦਰ ਭੁੱਲਰ ਅਹਿਮ ਭੂਮਿਕਾਵਾਂ ’ਚ ਹਨ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਸਰਗੁਣ ਮਹਿਤਾ ਤੇ ਰੂਪੀ ਗਿੱਲ ਨਾਲ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ। ਇਹ ਫ਼ਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News