ਗਿੱਪੀ ਗਰੇਵਾਲ ਤੇ ਦਿਵਿਆ ਦੱਤਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

05/05/2022 12:44:51 PM

ਅੰਮ੍ਰਿਤਸਰ (ਸਰਬਜੀਤ)– ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ ਦਿਵਿਆ ਦੱਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉਥੇ ਹੀ ਪੰਜਾਬ ਦੀ ਅਮਨ-ਸ਼ਾਂਤੀ ਦੀ ਅਰਦਾਸ ਵੀ ਕੀਤੀ।

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਤੇ ਸ਼ਹਿਨਾਜ਼ ਗਿੱਲ ਦੀ ਇੰਨੀ ਪਿਆਰੀ ਵੀਡੀਓ ਤੁਸੀਂ ਕਦੇ ਨਹੀਂ ਦੇਖੀ ਹੋਣੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿੱਪੀ ਗਰੇਵਾਲ ਤੇ ਦਿਵਿਆ ਦੱਤਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਹ ਗੁਰੂ ਰਾਮਦਾਸ ਜੀ ਦੇ ਚਰਨਾਂ ’ਚ ਮੱਥਾ ਟੇਕਣ ਆਉਂਦੇ ਹੀ ਰਹਿੰਦੇ ਹਨ। ਉਸੇ ਤਰ੍ਹਾਂ ਹੀ ਅੱਜ ਵੀ ਉਹ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਆਏ ਹਨ ਤੇ ਆਪਣੀ ਨਵੀਂ ਫ਼ਿਲਮ ‘ਮਾਂ’ ਦੀ ਕਾਮਯਾਬੀ ਲਈ ਗੁਰੂ ਰਾਮਦਾਸ ਅੱਗੇ ਅਰਦਾਸ ਵੀ ਕੀਤੀ ਹੈ।

PunjabKesari

ਦੱਸ ਦੇਈਏ ਕਿ ‘ਮਾਂ’ ਫ਼ਿਲਮ ਕੱਲ ਯਾਨੀ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਦਿਵਿਆ ਦੱਤਾ ਤੋਂ ਇਲਾਵਾ ਬੱਬਲ ਰਾਏ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਵੱਡਾ ਗਰੇਵਾਲ, ਆਰੂਸ਼ੀ ਸ਼ਰਮਾ, ਆਸ਼ੀਸ਼ ਦੁੱਗਲ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਤਰਸੇਮ ਪੌਲ, ਪ੍ਰਕਾਸ਼ ਗਾਧੂ ਤੇ ਰੁਪਿੰਦਰ ਰੂਪੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

PunjabKesari

ਫ਼ਿਲਮ ਨੂੰ ਰਾਣਾ ਰਣਬੀਰ ਨੇ ਲਿਖਿਆ ਹੈ ਤੇ ਇਸ ਨੂੰ ਡਾਇਰੈਕਟ ਬਲਜੀਤ ਸਿੰਘ ਦਿਓ ਨੇ ਕੀਤਾ ਹੈ। ਫ਼ਿਲਮ ਦੇ ਨਿਰਮਾਤਾ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਫ਼ਿਲਮ ‘ਮਾਂ’ ਪੇਸ਼ ਕਰ ਰਹੇ ਹਨ, ਜਿਸ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਤੇ ਗਿੱਪੀ ਗਰੇਵਾਲ ਨੇ ਕੀਤਾ ਹੈ। ਭਾਨਾ ਐੱਲ. ਏ. ਤੇ ਵਿਨੋਦ ਅਸਵਾਲ ਵਲੋਂ ਸਹਿ-ਨਿਰਮਾਣ ਕੀਤਾ ਗਿਆ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News