ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ‘ਅਰਦਾਸ ਸਰਬੱਤ ਦੇ ਭਲੇ ਦੀ’ ਟੀਮ ਨੂੰ ਮਿਲਿਆ ਖ਼ਾਸ ਸਨਮਾਨ
Thursday, Sep 05, 2024 - 11:13 AM (IST)
ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਫ਼ਿਲਮੀ ਗਲਿਆਰਿਆਂ 'ਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਫ਼ਿਲਮ ਦੀ ਸਮੁੱਚੀ ਟੀਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਇਥੇ ਉਨ੍ਹਾਂ ਨੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮੈਨੇਜਮੈਂਟ ਕਮੇਟੀ ਵੱਲੋਂ ਫ਼ਿਲਮ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਫ਼ਿਲਮ ਦੀ ਸ਼ੂਟਿੰਗ ਵੀ ਗੁਰੂਘਰ ਸਾਹਿਬ ਵਿਖੇ ਹੋਣ ਕਾਰਨ ਗੁਰੂਘਰ ਦੀ ਮੈਨੇਜਮੈਂਟ ਵੱਲੋਂ ਫ਼ਿਲਮ ਮੁੱਢਲੇ ਤੌਰ 'ਤੇ ਵੇਖੀ ਜਾ ਚੁੱਕੀ ਹੈ। ਮੈਨੇਜਮੈਂਟ ਵੱਲੋਂ ਫ਼ਿਲਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਨਾਲ ਹੋਰ ਜੁੜੇਗੀ।
ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫ਼ਿਲਮ ਹੈ, ਜਿਸ 'ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫ਼ਿਲਮ 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।