ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ
Friday, Apr 04, 2025 - 04:23 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) - ਫਿਲਮ ਨਿਰਮਾਤਾ ਕਰਨ ਜੌਹਰ ਅਤੇ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਆਪਣੀ ਟੀਮ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੂਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
ਇਹ ਵੀ ਪੜ੍ਹੋ: ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਰੈਪਰ ਬਾਦਸ਼ਾਹ
ਮੀਡੀਆ ਨਾਲ ਗੱਲਬਾਤ ਕਰਦਿਆਂ ਗਿੱਪੀ ਗਰੇਵਾਲ ਨੇ ਕਿਹਾ ਕਿ 12 ਅਪ੍ਰੈਲ ਨੂੰ ਉਹਨਾਂ ਦੀ ਫਿਲਮ 'ਅਕਾਲ' ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਜਾ ਰਹੀ ਹੈ, ਜਿਸਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਲਈ ਉਹ ਗੁਰੂ ਘਰ ਪੁੱਜੇ। ਗਿੱਪੀ ਗਰੇਵਾਲ ਨੇ ਕਿਹਾ ਕਿ ਇਹ ਤੁਹਾਡੀ ਆਪਣੀ ਫਿਲਮ ਹੈ, ਇਸ ਨੂੰ 12 ਤਰੀਕ ਨੂੰ ਸਿਨੇਮਾ ਘਰਾਂ ਵਿੱਚ ਵੇਖਣ ਲਈ ਜ਼ਰੂਰ ਜਾਇਓ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਮੈਨੂੰ ਬਹੁਤ ਹੀ ਪਿਆਰ ਮਿਲਿਆ ਹੈ। ਉਮੀਦ ਹੈ ਕਿ ਜਿਸ ਤਰ੍ਹਾਂ ਪਹਿਲੀਆਂ ਫਿਲਮਾਂ ਨੂੰ ਦਰਸ਼ਕਾਂ ਨੇ ਪਿਆਰ ਦਿੱਤਾ ਹੈ, ਇਸ ਫਿਲਮ ਨੂੰ ਵੀ ਪੂਰਾ ਪਿਆਰ ਦੇਣਗੇ।
ਇਹ ਵੀ ਪੜ੍ਹੋ: ਡਾਂਸ ਟੀਚਰ ਨੇ ਇਸ ਮਸ਼ਹੂਰ ਅਦਾਕਾਰਾ ਦੀ ਜ਼ਿੰਦਗੀ 'ਚ ਘੋਲਿਆ ਜ਼ਹਿਰ, ਹਰ ਦਿਨ ਕਰਦਾ ਸੀ ਗੰਦੀ ਹਰਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8