ਸਲਮਾਨ ਖ਼ਾਨ ਦੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ, ਦੇਖੋ ਤਸਵੀਰਾਂ

Sunday, Jul 02, 2023 - 04:03 PM (IST)

ਸਲਮਾਨ ਖ਼ਾਨ ਦੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ, ਦੇਖੋ ਤਸਵੀਰਾਂ

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਪ੍ਰਮੋਸ਼ਨ ਵੱਡੇ ਪੱਧਰ ’ਤੇ ਹੋਈ ਹੈ। ਇਸ ਦਾ ਨਤੀਜਾ ਇਹ ਰਿਹਾ ਕਿ ਫ਼ਿਲਮ ਨੂੰ ਰੱਜ ਕੇ ਦਰਸ਼ਕ ਦੇਖਣ ਜਾ ਰਹੇ ਹਨ। ਹੁਣ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨੂੰ ਸਲਮਾਨ ਖ਼ਾਨ ਨੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਦੇਖਿਆ ਜਾ ਸਕਦਾ ਹੈ। ਇਹ ਐਪੀਸੋਡ ਅੱਜ ਰਾਤ ਨੂੰ ਪ੍ਰਸਾਰਿਤ ਹੋਣ ਜਾ ਰਿਹਾ ਹੈ।

PunjabKesari

ਤਸਵੀਰਾਂ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੇ ਸਲਮਾਨ ਖ਼ਾਨ ਤੋਂ ਇਲਾਵਾ ਕਾਮੇਡੀਅਨ ਕ੍ਰਿਸ਼ਣਾ ਅਭਿਸ਼ੇਕ ਵੀ ਨਜ਼ਰ ਆ ਰਹੇ ਹਨ।

PunjabKesari

ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਦਾ ਟਰੇਲਰ ਮਸ਼ਹੂਰ ਅਦਾਕਾਰ ਆਮਿਰ ਖ਼ਾਨ ਵਲੋਂ ਰਿਲੀਜ਼ ਕੀਤਾ ਗਿਆ ਸੀ। ਆਮਿਰ ਖ਼ਾਨ ਉਚੇਚੇ ਤੌਰ ’ਤੇ ਫ਼ਿਲਮ ਦੇ ਟਰੇਲਰ ਲਾਂਚ ’ਤੇ ਪਹੁੰਚੇ ਸਨ। ਹੁਣ ਨੈਸ਼ਨਲ ਲੈਵਲ ’ਤੇ ਫ਼ਿਲਮ ਦੀ ਪ੍ਰਮੋਸ਼ਨ ਕਰਦਿਆਂ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਲਮਾਨ ਖ਼ਾਨ ਨਾਲ ‘ਬਿੱਗ ਬੌਸ ਓ. ਟੀ. ਟੀ. 2’ ’ਚ ਨਜ਼ਰ ਆਉਣ ਵਾਲੇ ਹਨ, ਜੋ ਪੰਜਾਬੀ ਫ਼ਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ।

PunjabKesari

ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

PunjabKesari

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News