ਸਲਮਾਨ ਖ਼ਾਨ ਨਾਲ ‘ਬਿੱਗ ਬੌਸ 17’ ਦੇ ਸੈੱਟ ’ਤੇ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਨੇ ਕੀਤੀ ਮਸਤੀ, ਦੇਖੋ ਵੀਡੀਓ

Sunday, Oct 22, 2023 - 04:58 PM (IST)

ਸਲਮਾਨ ਖ਼ਾਨ ਨਾਲ ‘ਬਿੱਗ ਬੌਸ 17’ ਦੇ ਸੈੱਟ ’ਤੇ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਨੇ ਕੀਤੀ ਮਸਤੀ, ਦੇਖੋ ਵੀਡੀਓ

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ। 20 ਅਕਤੂਬਰ ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਫ਼ਿਲਮ ਦੀ ਪ੍ਰਮੋਸ਼ਨ ’ਚ ਕੋਈ ਕਸਰ ਨਹੀਂ ਛੱਡ ਰਹੇ ਹਨ।

ਹਾਲ ਹੀ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਨੂੰ ਸਲਮਾਨ ਖ਼ਾਨ ਦੇ ਮਸ਼ਹੂਰ ਟੀ. ਵੀ. ਰਿਐਲਿਟੀ ਸ਼ੋਅ ‘ਮੌਜਾਂ ਹੀ ਮੌਜਾਂ’ ਦੇ ਸੈੱਟ ’ਤੇ ਮਸਤੀ ਕਰਦੇ ਦੇਖਿਆ ਗਿਆ। ਇਸ ਦਾ ਇਕ ਪ੍ਰੋਮੋ ਵੀ ਕਲਰਸ ਟੀ. ਵੀ. ’ਤੇ ਰਿਲੀਜ਼ ਹੋਇਆ ਹੈ, ਜਿਸ ’ਚ ਦੋਵੇਂ ਸਿਤਾਰੇ ਫ਼ਿਲਮ ਦੇ ਗੀਤਾਂ ’ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 5 ਸਾਲ ਪੁਰਾਣੇ ਮਾਮਲੇ ’ਚ ਹੋਈ 2 ਮਹੀਨੇ ਦੀ ਜੇਲ

ਦੱਸ ਦੇਈਏ ਕਿ ਗਿੱਪੀ ਤੇ ਤਨੂੰ ਦਾ ਇਹ ਐਪੀਸੋਡ ਅੱਜ ਰਾਤ 9 ਵਜੇ ਟੀ. ਵੀ. ’ਤੇ ਦੇਖਣ ਨੂੰ ਮਿਲੇਗਾ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ਦੀ ਕਹਾਣੀ ਤੇ ਸਕ੍ਰੀਨਪਲੇ ਵੈਭਵ ਸੁਮਨ ਤੇ ਸ਼੍ਰੇਆ ਸ਼੍ਰੀਵਾਸਤਵ ਵਲੋਂ ਲਿਖੇ ਗਏ ਹਨ। ਡਾਇਲਾਗਸ ਨਰੇਸ਼ ਕਥੂਰੀਆ ਵਲੋਂ ਲਿਖੇ ਗਏ ਹਨ, ਈਸਟ ਸਨਸ਼ਾਈਨ ਪ੍ਰੋਡਕਸ਼ਨਜ਼ ਵਲੋਂ ਪੇਸ਼ ਇਸ ਫ਼ਿਲਮ ਨੂੰ ਓਮਜੀ ਗਰੁੱਪ ਵਲੋਂ ਦੁਨੀਆ ਭਰ ’ਚ ਰਿਲੀਜ਼ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News