ਭਾਈ ਪਿੰਦਰਪਾਲ ਸਿੰਘ ਨੇ ਦਿੱਤਾ ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਨੂੰ ਆਸ਼ੀਰਵਾਦ, ਵੇਖੋ ਤਸਵੀਰਾਂ

Monday, Nov 15, 2021 - 01:29 PM (IST)

ਭਾਈ ਪਿੰਦਰਪਾਲ ਸਿੰਘ ਨੇ ਦਿੱਤਾ ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਨੂੰ ਆਸ਼ੀਰਵਾਦ, ਵੇਖੋ ਤਸਵੀਰਾਂ

ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅਕਸਰ ਹੀ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਪ੍ਰਸਿੱਧ ਕਥਾਵਾਚਕ ਪਿੰਦਰਪਾਲ ਸਿੰਘ ਜੀ ਨਾਲ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗਿਆਨੀ ਪਿੰਦਰਪਾਲ ਸਿੰਘ ਨਾਲ ਨਜ਼ਰ ਆ ਰਹੇ ਹਨ।

PunjabKesari

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ 'ਚ ਵੀ ਕਾਫ਼ੀ ਸਰਗਰਮ ਹਨ। ਉਨ੍ਹਾਂ ਨੇ 'ਅਰਦਾਸ' ਅਤੇ 'ਅਰਦਾਸ ਕਰਾਂ' ਵਰਗੀਆਂ ਬਿਹਤਰੀਨ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਹਾਲ ਹੀ 'ਚ ਫ਼ਿਲਮ 'ਪਾਣੀ 'ਚ ਮਧਾਣੀ' ਰਿਲੀਜ਼  ਹੋਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ 'ਤੇ ਕੰਮ ਕਰ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਗਾਇਕੀ ਦੇ ਖ਼ੇਤਰ 'ਚ ਆਉਣ ਤੋਂ ਪਹਿਲਾਂ ਉਹ ਦਿੱਲੀ ਦੇ ਇੱਕ ਹੋਟਲ 'ਚ ਕੰਮ ਕਰਦੇ ਸਨ। ਗਿੱਪੀ ਗਰੇਵਾਲ ਦੇ ਤਿੰਨ ਪੁੱਤਰ ਹਨ, ਜਿਸ 'ਚ ਸ਼ਿੰਦਾ ਗਰੇਵਾਲ ਫ਼ਿਲਮਾਂ 'ਚ ਸਰਗਰਮ ਹੈ। ਹੁਣ ਤੱਕ ਸ਼ਿੰਦਾ ਕਈ ਫ਼ਿਲਮਾਂ 'ਚ ਕੰਮ ਕਰ ਚੁੱਕਿਆ ਹੈ। ਸ਼ਿੰਦਾ ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਫ਼ਿਲਮ 'ਹੌਸਲਾ ਰੱਖ' 'ਚ ਦਿਲਜੀਤ ਦੋਸਾਂਝ ਦੇ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਇਆ ਸੀ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ।

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News